ਘਰ ਵਿੱਚੋਂ ਔਰਤ ਦੀ ਲਾਸ਼ ਮਿਲੀ
08:43 AM Aug 30, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਗਸਤ
ਪੁਲੀਸ ਅਨੁਸਾਰ ਅੱਜ ਸਵੇਰੇ ਦਿੱਲੀ ਦੇ ਰਣਹੋਲਾ ਇਲਾਕੇ ਦੇ ਇੱਕ ਘਰ ਵਿੱਚੋਂ 30 ਸਾਲਾ ਔਰਤ ਦੀ ਗਲਾ ਵੱਢੀ ਹੋਈ ਲਾਸ਼ ਮਿਲੀ। ਔਰਤ ਇੱਕ ਵਿਅਕਤੀ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ ਜੋ ਹੁਣ ਲਾਪਤਾ ਹੈ। ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਹ ਵਿਆਹੇ ਹੋਏ ਸਨ ਜਾਂ ਨਹੀਂ। ਪੁਲੀਸ ਨੇ ਸਵੇਰੇ 5.30 ਵਜੇ ਦੇ ਕਰੀਬ ਸੂਚਨਾ ਮਿਲਣ ’ਤੇ ਲਾਸ਼ ਬਰਾਮਦ ਕੀਤੀ। ਪੁਲੀਸ ਵੱਲੋਂ ਮ੍ਰਿਤਕਾ ਦੇ ਨਾਲ ਰਹਿੰਦੇ ਵਿਅਕਤੀ ਦੀ ਪਛਾਣ ਕਰਨ ਅਤੇ ਉਸ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ। ਔਰਤ ਦੇ ਮੋਬਾਈਲ ਫੋਨ ਦਾ ਵੀ ਪਤਾ ਲਾਇਆ ਜਾ ਰਿਹਾ ਸੀ ਤਾਂ ਜੋ ਉਸ ਦੀ ਅੰਤਿਮ ਗੱਲਬਾਤ ਬਾਰੇ ਜਾਂ ਕਾਲਾਂ ਦੇ ਵੇਰਵੇ ਪਤਾ ਲਾਏ ਜਾ ਸਕਣ। ਔਰਤ ਦੀ ਪਛਾਣ ਕਰਨ ਲਈ ਉਨ੍ਹਾਂ ਨੂੰ ਕਮਰਾ ਕਿਰਾਏ ਉਪਰ ਦੇਣ ਵਾਲੇ ਵਿਅਕਤੀ ਤੋਂ ਵੀ ਪੁੱਛਗਿੱਛ ਕੀਤੀ ਗਈ। ਪੁਲੀਸ ਨੇ ਇਸ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement