ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰ ਵਿੱਚੋਂ ਔਰਤ ਦੀ ਲਾਸ਼ ਮਿਲੀ

08:32 AM Sep 12, 2024 IST

ਨਿੱਜੀ ਪੱਤਰ ਪ੍ਰੇਰਕ
ਨੰਗਲ, 11 ਸਤੰਬਰ
ਇੱਥੇ ਮੁਹੱਲਾ ਰਾਜਨਗਰ ਵਿੱਚ ਦੇਰ ਸ਼ਾਮ ਕਰੀਬ 35 ਸਾਲਾ ਮਹਿਲਾ ਦੀ ਲਾਸ਼ ਮਿਲੀ ਹੈ। ਇਸ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਮੁਹੱਲੇ ਵਿੱਚ ਬਦਬੂ ਫੈਲ ਗਈ| ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀਐੱਸਪੀ ਕੁਲਬੀਰ ਸਿੰਘ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪੜਤਾਲ ਸ਼ੁਰੂ ਕੀਤੀ| ਪੁਲੀਸ ਨੂੰ ਘਰ ’ਚੋਂ ਮਹਿਲਾ ਦੀ ਗਲੀ ਸੜੀ ਲਾਸ਼ ਬੈੱਡ ਦੇ ਹੇਠਾਂ ਤੋਂ ਮਿਲੀ ਹੈ| ਮ੍ਰਿਤਕ ਮਹਿਲਾ ਦੀ ਪਛਾਣ ਵਾਸਤੇ ਰੂਪਨਗਰ ਤੋਂ ਫੋਰੈਂਸਿਕ ਟੀਮ ਨੂੰ ਸੱਦਿਆ ਗਿਆ ਹੈ| ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਦੇਰ ਰਾਤ ਤੱਕ ਵੀ ਲਾਸ਼ ਦੀ ਪਛਾਣ ਨਹੀਂ ਸੀ ਹੋ ਸਕੀ।

Advertisement

Advertisement