For the best experience, open
https://m.punjabitribuneonline.com
on your mobile browser.
Advertisement

ਸ਼ਮਸ਼ਾਨਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ

09:44 AM Jun 01, 2024 IST
ਸ਼ਮਸ਼ਾਨਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ
Advertisement

ਪੱਤਰ ਪ੍ਰੇਰਕ
ਜਲੰਧਰ, 31 ਮਈ
ਪਠਾਨਕੋਟ ਚੌਕ ਨੇੜੇ ਸਥਿਤ ਰਾਜ ਸ਼ਮਸ਼ਾਨਘਾਟ ਲਾਗੇ 21 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਪਰਿਵਾਰ ਨੇ ਇੱਕ ਦਿਨ ਪਹਿਲਾਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦਾ ਲੜਕਾ ਘਰੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਸ਼ਤੇਖਪੁਰਾ ਗਲੀ ਨੰਬਰ ਇਕ ਦੇ ਰਹਿਣ ਵਾਲੇ ਕਰਨ ਉਰਫ ਨੰਨੂ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕਰਨ ਨੇ ਆਈਲੈਟਸ ਕੀਤਾ ਹੋਇਆ ਸੀ, ਉਸ ਨੇ ਆਪਣੀ ਭੈਣ ਕੋਲ ਕੈਨੇਡਾ ਜਾਣਾ ਸੀ।
ਥਾਣਾ ਡਿਵੀਜ਼ਨ ਨੰਬਰ-8 ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ’ਤੇ ਪਹੁੰਚ ਗਈਆਂ। ਪੁਲੀਸ ਨੂੰ ਲਾਸ਼ ਕੋਲੋਂ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਹਾਲਾਂਕਿ ਸਰੀਰ ’ਤੇ ਕੁਝ ਜ਼ਖ਼ਮ ਹਨ। ਪੁਲੀਸ ਮ੍ਰਿਤਕ ਦੇ ਦੋਸਤ ਰਾਜਾ ਦੀ ਭਾਲ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਪਰਿਵਾਰ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਲੜਕਾ ਆਪਣੇ ਦੋਸਤਾਂ ਨਾਲ ਘਰੋਂ ਚਲਾ ਗਿਆ ਸੀ ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ।

Advertisement

ਸ਼ੱਕੀ ਹਾਲਤ ’ਚ ਮੌਤ

ਫੋਕਲ ਪੁਆਇੰਟ ਨੇੜੇ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲੀ ਹੈ। ਪੁਲੀਸ ਮੁਤਾਬਕ ਵਿਅਕਤੀ ਦੀ ਮੌਤ ਗਰਮੀ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਮ੍ਰਿਤਕ ਦੇ ਸਰੀਰ ’ਤੇ ਕੋਈ ਨਿਸ਼ਾਨ ਮਿਲਿਆ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਮ੍ਰਿਤਕ ਦੀ ਉਮਰ 55 ਤੋਂ 60 ਸਾਲ ਦੇ ਕਰੀਬ ਸੀ। ਥਾਣਾ ਡਿਵੀਜ਼ਨ ਨੰਬਰ 8 ਦੀ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਕੰਟਰੋਲ ਰੂਮ ਵਿੱਚ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਫਲਾਈਓਵਰ, ਸੰਜੇ ਗਾਂਧੀ ਨਗਰ ਨੇੜੇ ਇੱਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਪੁਲੀਸ ਨੇ ਤੁਰੰਤ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਜੇਬ ’ਚੋਂ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲਿਆ।

Advertisement
Author Image

joginder kumar

View all posts

Advertisement
Advertisement
×