ਨੌਜਵਾਨ ਦੀ ਲਾਸ਼ ਮਿਲੀ
07:27 AM Mar 31, 2024 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 30 ਮਾਰਚ
ਇੱਥੋਂ ਦੇ ਰੇਲਵੇ ਸਟੇਸ਼ਨ ਨੇੜੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਬਰਾਮਦ ਹੋਈ ਹੈ ਜੋ ਰਾਤ ਤੋਂ ਲਾਪਤਾ ਸੀ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ (40) ਵਾਸੀ ਗਊਸ਼ਾਲਾ ਰੋਡ ਖੰਨਾ ਵਜੋਂ ਹੋਈ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਪਰਵਿੰਦਰ ਲੰਬੇ ਸਮੇਂ ਤੋਂ ਮਾੜੀ ਸੰਗਤ ਵਿਚ ਸੀ। ਲਗਪਗ ਦੋ ਮਹੀਨਿਆਂ ਤੋਂ ਆਪਣੇ ਆਪ ਨੂੰ ਸੁਧਾਰ ਰਿਹਾ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਉਹ ਰਾਤ ਤੋਂ ਉਸ ਦੀ ਹਰ ਜਗ੍ਹਾ ਭਾਲ ਰਹੇ ਸੀ ਅਤੇ ਸਵੇਰੇ ਰੇਲਵੇ ਸਟੇਸ਼ਨ ਨੇੜੇ ਖੰਡਰ ਗੁਦਾਮਾਂ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ। ਪਰਿਵਾਰਕ ਮੈਬਰਾਂ ਨੇ ਪਰਵਿੰਦਰ ਸਿੰਘ ਦੇ ਦੋਸਤਾਂ ਤੇ ਸ਼ੱਕ ਪ੍ਰਗਟਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ। ਇਸ ਸਬੰਧੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਰਿਵਾਰਕ ਮੈਬਰਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Advertisement
Advertisement