ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝਾੜੀਆਂ ’ਚੋਂ ਨੌਜਵਾਨ ਦੀ ਲਾਸ਼ ਬਰਾਮਦ

11:46 AM Apr 07, 2024 IST

ਪੱਤਰ ਪ੍ਰੇਰਕ
ਘਨੌਲੀ, 6 ਅਪਰੈਲ
ਭਰਤਗੜ੍ਹ ਪੰਜਹੈਰਾ ਰੋਡ ’ਤੇ ਅੱਜ ਗਊਸ਼ਾਲਾ ਤੋਂ ਅੱਗੇ ਉੱਗੀਆਂ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੇ ਸਰੀਰ ਅਤੇ ਮੂੰਹ ’ਤੇ ਮਿਲੇ ਸੱਟਾਂ ਦੇ ਨਿਸ਼ਾਨ ਦੇਖਦਿਆਂ ਪੁਲੀਸ ਅਤੇ ‌ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਹੈ। ਪੁਲੀਸ ਚੌਕੀ ਭਰਤਗੜ੍ਹ ਦੇ ਇੰਚਾਰਜ ਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਜੰਗਲਾਤ ਵਿਭਾਗ ਦੇ ਕਰਮਚਾਰੀ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਗਊਸ਼ਾਲਾ ਭਰਤਗੜ੍ਹ ਤੋਂ ਅੱਗੇ ਜੰਗਲੀ ਇਲਾਕੇ ਦੀਆਂ ਝਾੜੀਆਂ ਵਿੱਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਐੱਸਐੱਚਓ ਕੀਰਤਪੁਰ ਸਾਹਿਬ ਜਤਿਨ ਕਪੂਰ, ਡੀਐੱਸਪੀ(ਜਾਂਚ) ਰੂਪਨਗਰ ਮਨਬੀਰ ਸਿੰਘ ਬਾਜਵਾ ਅਤੇ ਫੋਰੈਂਸਿਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਮੁਕੱਦਰ ਸਿੰਘ ਉਰਫ ਬਿੱਲਾ (40) ਪੁੱਤਰ ਸ਼ਾਮ ਲਾਲ ਵਾਸੀ ਬੇਗਮਪੁਰਾ ਘਨੌਲੀ ਵਜੋਂ ਹੋਈ ਹੈ। ਡੀਐਸਪੀ ਮਨਬੀਰ ਸਿੰਘ ਬਾਜਵਾ ਨੇ ਦੱਸਿਆ ਕਿ ਬਿੱਲਾ ਭਰਤਗੜ੍ਹ ਵਿੱਚ ਟਰੈਕਟਰ ਮਕੈਨਿਕ ਵਜੋਂ ਕੰਮ ਕਰਦਾ ਸੀ ਅਤੇ ਬੀਤੀ ਰਾਤ ਕੰਮ ਤੋਂ ਘਰ ਨਹੀਂ ਪਰਤਿਆ ਸੀ। ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ, ਜਿਸ ਦੌਰਾਨ ਅੱਜ ਬਿੱਲੇ ਦੀ ਲਾਸ਼ ਭਰਤਗੜ੍ਹ ਨੇੜੇ ਝਾੜੀਆਂ ਵਿੱਚ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਪਹੁੰਚਾਉਣ ਉਪਰੰਤ ਵੱਖ ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement