For the best experience, open
https://m.punjabitribuneonline.com
on your mobile browser.
Advertisement

ਭੇਤਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ

06:51 AM Mar 31, 2024 IST
ਭੇਤਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ
Advertisement

ਪੱਤਰ ਪ੍ਰੇਰਕ
ਕੁਰਾਲੀ, 30 ਮਾਰਚ
ਕੁਰਾਲੀ ਤੋਂ ਬਡਾਲੀ ਨੂੰ ਜਾਂਦੀ ਸੜਕ ’ਤੇ ਬਾਈਪਾਸ ਦੇ ਫਲਾਈਓਵਰ ਨੇੜਿਓਂ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਸਥਾਨਕ ਸਿਟੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਨੌਜਵਾਨ ਦੇ ਪੈਰ ’ਤੇ ਸੱਟ ਦਾ ਡੂੰਘਾ ਨਿਸ਼ਾਨ ਹੈ ਅਤੇ ਇੱਕ ਬਾਂਹ ਵਿੱਚ ਟੀਕਾ ਲਗਾਉਣ ਵਾਲੀ ਸਰਿੰਜ ਲੱਗੀ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ ਜੋ ਕਿ ਕੁਰਾਲੀ ਨੇੜਲੇ ਪਿੰਡ ਬਹਿਡਾਲੀ ਦਾ ਦੱਸਿਆ ਜਾਂਦਾ ਹੈ ਅਤੇ ਉਸ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। ਸਥਾਨਕ ਥਾਣਾ ਸਿਟੀ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਨੌਜਵਾਨ ਦੀ ਮੌਤ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਮਾਮਲਾ ਸਪੱਸ਼ਟ ਹੋਵੇਗਾ।

Advertisement

Advertisement
Author Image

sanam grng

View all posts

Advertisement
Advertisement
×