ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਲਾਸ਼ ਬਰਾਮਦ

06:43 AM Sep 12, 2024 IST

ਪੱਤਰ ਪ੍ਰੇਰਕ
ਫਗਵਾੜਾ, 11 ਸਤੰਬਰ
ਪਲਾਹੀ ਨਹਿਰ ’ਤੇ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ, ਜਿਸ ਦੀ ਸੂਚਨਾ ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਗਵਾੜਾ ਪੁਲੀਸ ਨੂੰ ਦਿੱਤੀ। ਮੌਕੇ ’ਤੇ ਪੁੱਜੀ ਫਗਵਾੜਾ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਲਾਹੀ ਨਹਿਰ ’ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ ਤੇ ਉਹ ਤੁਰੰਤ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਜੇਬ ’ਚੋਂ ਮਿਲੇ ਕਾਗਜ਼ਾਂ ਅਨੁਸਾਰ ਮ੍ਰਿਤਕ ਦੀ ਪਛਾਣ ਸਨੀ ਪੁੱਤਰ ਦਲੀਪ ਕੁਮਾਰ ਵਾਸੀ ਪਿੰਡ ਸਾਹਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਤੇ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement