ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਪੂ ਧਾਮ ਕਲੋਨੀ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

11:28 AM Sep 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਇੱਥੋਂ ਦੇ ਸੈਕਟਰ-26 ਵਿੱਚ ਸਥਿਤ ਬਾਪੂ ਧਾਮ ਕਲੋਨੀ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਨਰੀਅੱਪਾ (31) ਵਾਸੀ ਬਾਪੂ ਧਾਮ ਕਾਲੋਨੀ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੱਜ ਬਾਪੂ ਧਾਮ ਕਲੋਨੀ ਵਿੱਚ ਜਨਤਕ ਪਖਾਨੇ ਵਿੱਚੋਂ ਨੌਜਵਾਨ ਭੇਤ-ਭਰੀ ਹਾਲਤ ਵਿੱਚ ਡਿੱਗਿਆ ਪਿਆ ਸੀ, ਜਿਸ ਨੂੰ ਇਲਾਕਾ ਵਾਸੀਆਂ ਵੱਲੋਂ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਸੈਕਟਰ-26 ਦੀ ਪੁਲੀਸ ਨੇ ਜਾਣਕਾਰੀ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਮੁੱਢਲੀ ਜਾਂਚ ਵਿੱਚ ਨੌਜਵਾਨ ਦੇ ਸਰੀਰ ’ਤੇ ਸੱਟ ਦੇ ਨਿਸ਼ਾਨ ਨਹੀਂ ਮਿਲੇ। ਪੁਲੀਸ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਹੈ।

Advertisement

Advertisement