For the best experience, open
https://m.punjabitribuneonline.com
on your mobile browser.
Advertisement

ਨਹਿਰ ’ਚੋਂ ਨੌਜਵਾਨ ਦੀ ਲਾਸ਼ ਮਿਲੀ

10:17 AM Aug 05, 2024 IST
ਨਹਿਰ ’ਚੋਂ ਨੌਜਵਾਨ ਦੀ ਲਾਸ਼ ਮਿਲੀ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 4 ਅਗਸਤ
ਲਾਹੌਰ ਬਰਾਂਚ ਪੁਲ ਸੰਗਤਪੁਰਾ ਨੇੜਿਓਂ ਨਹਿਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰਭਦੀਪ ਸਿੰਘ ਵਾਸੀ ਪਿੰਡ ਜਾਂਗਲਾ ਥਾਣਾ ਘਣੀ ਕੇ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜੋ 31 ਜੁਲਾਈ ਤੋਂ ਆਪਣੇ ਘਰ ਤੋਂ ਲਾਪਤਾ ਸੀ। ਉਸ ਦੀ ਲਾਸ਼ ਪਿੰਡ ਸੰਗਤਪੁਰਾ ਪੁਲ ਨੇੜਿਓਂ ਨਹਿਰ ਵਿੱਚੋਂ ਮਿਲੀ ਹੈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਸ ਦੀ ਉਸੇ ਦਿਨ ਤੋਂ ਹੀ ਭਾਲ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੀ ਪੁਲੀਸ ਨੂੰ ਵੀ ਸੂਚਿਤ ਕੀਤਾ ਹੋਇਆ ਸੀ। ਪੁਲੀਸ ਥਾਣਾ ਝੰਡੇਰ ਦੇ ਮੁਖੀ ਮਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਅਜਨਾਲਾ ਭੇਜ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement
Advertisement
Author Image

Advertisement