ਘੱਗਰ ਬਰਾਂਚ ਨਹਿਰ ’ਚੋਂ ਨੌਜਵਾਨ ਦੀ ਲਾਸ਼ ਮਿਲੀ
07:48 AM Jul 27, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ
ਨੇੜਲੇ ਪਿੰਡ ਉਗਰਾਹਾਂ-ਮੈਦੇਵਾਸ ਵੱਲ ਜਾਂਦੀ ਘੱਗਰ ਬਰਾਂਚ ਨਹਿਰ ’ਚ ਇਕ ਨੌਜਵਾਨ ਦੀ ਤੈਰਦੀ ਹੋਈ ਲਾਸ਼ ਮਿਲਣ ’ਤੇ ਇਲਾਕੇ ’ਚ ਸਨਸਨੀ ਫੈਲ ਗਈ। ਥਾਣਾ ਧਰਮਗੜ੍ਹ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਨਿਰਮਲ ਸਿੰਘ ਉਮਰ 35 ਸਾਲ ਵਾਸੀ ਕਲੌਦੀ ਦੀ ਲਾਸ਼ ਨਹਿਰ ਦੇ ਪਾਣੀ ’ਚ ਤੈਰਦੀ ਮਿਲੀ। ਇਸ ਬਾਰੇ ਪਿੰਡ ਉਗਰਾਹਾਂ ਦੇ ਸਰਪੰਚ ਸਤਨਾਮ ਸਿੰਘ ਨੇ ਥਾਣਾ ਧਰਮਗੜ੍ਹ ਦੀ ਪੁਲੀਸ ਨੂੰ ਸੂਚਿਤ ਕੀਤਾ। ਥਾਣਾ ਧਰਮਗੜ੍ਹ ਦੀ ਪੁਲੀਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸੁਨਾਮ ਦੇ ਮੁਰਦਾਘਰ ’ਚ 72 ਘੰਟਿਆਂ ਲਈ ਰਖਵਾ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਨੀਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਸੱਜੇ ਹੱਥ ’ਤੇ ਫੁੱਲਵੈਰੀ ਦੇ ਨਿਸ਼ਾਨ ਹਨ। ਜ਼ਿਕਰਯੋਗ ਹੈ ਕਿ ਨਿਰਮਲ ਸਿੰਘ ਦੇ ਪਰਿਵਾਰ ਨੇ ਬੀਤੇ ਦਿਨੀਂ ਭਵਾਨੀਗੜ੍ਹ ’ਚ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਈ ਸੀ।
Advertisement
Advertisement
Advertisement