ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਖੁੰਡਾ ਵਿੱਚ ਪਲਾਟਾਂ ’ਚੋਂ ਨੌਜਵਾਨ ਦੀ ਲਾਸ਼ ਮਿਲੀ

10:14 AM Jun 26, 2024 IST

ਪੱਤਰ ਪ੍ਰੇਰਕ
ਧਾਰੀਵਾਲ, 25 ਜੂਨ
ਪਿੰਡ ਖੁੰਡਾ ਦੇ ਬਾਹਰਵਾਰ ਪੰਚਾਇਤ ਜ਼ਮੀਨ ਵਿੱਚ ਕੱਟੇ ਪਲਾਟਾਂ ’ਚੋਂ ਅੱਜ ਸ਼ਾਮ ਇਕ 23 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਢੋਲੀ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਖੁੰਡਾ ਵਜੋਂ ਹੋਈ। ਇਸ ਸਬੰਧੀ ਸੂਚਨਾ ਮਿਲਦੇਸਾਰ ਹੀ ਹਲਕੇ ਦੇ ਡੀਐੱਸਪੀ ਰਾਜਬੀਰ ਸਿੰਘ ਅਤੇ ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਹਿਮਾਚਲ ਵਿੱਚ ਜੇਸੀਬੀ ਮਸ਼ੀਨ ਚਲਾਉਂਦਾ ਸੀ ਅਤੇ ਕੁੱਝ ਦਿਨ ਤੋਂ ਪਿੰਡ ਆਇਆ ਹੋਇਆ ਸੀ। ਲੰਘੇ ਕੱਲ੍ਹ ਉਹ ਕਿਸੇ ਵਿਅਕਤੀ ਦੇ ਨਾਲ ਜਾਣ ਮਗਰੋਂ ਘਰ ਵਾਪਸ ਨਹੀਂ ਪਰਤਿਆ ਅਤੇ ਅੱਜ ਪਿੰਡ ਦੇ ਬਾਹਰਵਾਰ ਪੰਚਾਇਤੀ ਜ਼ਮੀਨ ਵਿੱਚ ਕੱਟੀ ਕਲੋਨੀ ਦੇ ਪਲਾਟਾਂ ਵਿੱਚ ਉਸ ਦੀ ਲਾਸ਼ ਮਿਲੀ। ਥਾਣਾ ਮੁਖੀ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਵਿਭਾਗੀ ਕਾਰਵਾਈ ਕਰਕੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।

Advertisement

Advertisement
Advertisement