ਨੌਜਵਾਨ ਦੀ ਲਾਸ਼ ਬਰਾਮਦ
08:33 AM Sep 28, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਸਤੰਬਰ
ਬਾਹਰੀ ਦਿੱਲੀ ਦੇ ਨਰੇਲਾ ਸਮ੍ਰਿਤੀ ਪਾਰਕ ਵਿੱਚ ਅੱਜ ਸਵੇਰੇ ਨੌਜਵਾਨ ਦੀ ਲਾਸ਼ ਮਿਲੀ। ਪਹਿਲੀ ਨਜ਼ਰੇ ਇਹ ਕਤਲ ਦਾ ਮਾਮਲਾ ਜਾਪਦਾ ਹੈ। ਨੌਜਵਾਨ ਨੂੰ ਇੱਟਾਂ ਅਤੇ ਪੱਥਰਾਂ ਨਾਲ ਕੁਚਲ ਕੇ ਮਾਰ ਦਿੱਤਾ ਜਾਪਦਾ ਹੈ। ਸਵੇਰੇ ਸੱਤ ਵਜੇ ਪਾਰਕ ਵਿੱਚ ਸਵੇਰ ਦੀ ਸੈਰ ਕਰਨ ਆਏ ਲੋਕਾਂ ਨੇ ਨੌਜਵਾਨ ਦੀ ਲਾਸ਼ ਦੇਖੀ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਥਾਣਾ ਨਰੇਲਾ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ ਅਤੇ ਦਿੱਲੀ ਦੇ ਥਾਣਿਆਂ ਵਿੱਚ ਦਰਜ ਗੁੰਮ ਲੋਕਾਂ ਦੇ ਵੇਰਵੇ ਲੈ ਕੇ ਮਿਲਾਨ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਲਾਸ਼ ਨੂੰ ਕਿਤੋਂ ਲਿਆ ਕੇ ਇੱਥੇ ਟਿਕਾਣੇ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬਾਹਰੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਰਾਤ ਨੂੰ ਹਨੇਰਾ ਰਹਿੰਦਾ ਹੈ ਤੇ ਅਪਰਾਧੀਆਂ ਲਈ ਸ਼ਰਨਗਾਹ ਬਣ ਜਾਂਦਾ ਹੈ।
Advertisement
Advertisement