For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੇ ਊਧਮ ਸਿੰਘ ਦੀ ਦੇਹ ਭਾਰਤ ਲਿਆਂਦੀ

07:44 AM Sep 26, 2024 IST
ਹਰਿਆਣਾ ਦੇ ਊਧਮ ਸਿੰਘ ਦੀ ਦੇਹ ਭਾਰਤ ਲਿਆਂਦੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਸਤੰਬਰ
ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸਬੰਧਤ ਊਧਮ ਸਿੰਘ (41) ਦੀ ਲਾਸ਼ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਲਿਆਂਦੀ ਗਈ। ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਊਧਮ ਸਿੰਘ ਕਰੀਬ ਪੰਜ ਵਰ੍ਹੇ ਪਹਿਲਾਂ ਦੁਬਈ ਆਇਆ ਸੀ ਅਤੇ ਲੰਘੇ ਜੁਲਾਈ ’ਚ ਉਸ ਦੀ ਮੌਤ ਹੋ ਗਈ ਸੀ। ਊਧਮ ਸਿੰਘ ਦੀ ਲਾਸ਼ ਲਾਵਾਰਸ ਹਾਲਤ ਵਿੱਚ ਮਿਲੀ ਸੀ ਅਤੇ ਪਛਾਣ ਦੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਅੱਜ ਉਸ ਦੀ ਦੇਹ ਭਾਰਤ ਭੇਜੀ ਗਈ ਹੈ। ਸਰਬੱਤ ਦਾ ਭਲਾ ਟਰੱਸਟ ਨੇ ਊਧਮ ਸਿੰਘ ਦੀਆਂ ਦੋ ਮਾਸੂਮ ਧੀਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕੀਤੀ ਹੈ।

Advertisement

Advertisement
Advertisement
Author Image

joginder kumar

View all posts

Advertisement