ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੇਤ-ਭਰੀ ਹਾਲਤ ਵਿੱਚ ਲਾਸ਼ ਮਿਲੀ

07:59 AM Sep 25, 2024 IST

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 24 ਸਤੰਬਰ
ਕਸਬਾ ਫਤਿਆਬਾਦ ਦੇ ਬਿਜਲੀ ਘਰ ਨੇੜੇ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨਹਿਰੀ ਵਿਭਾਗ ਵਿੱਚ ਨੌਕਰੀ ਕਰਦਾ ਸੀ ਜੋ ਡਿਊਟੀ ’ਤੇ ਜਾਣ ਲਈ ਘਰੋਂ ਨਿਕਲਿਆ ਪਰ ਉਸ ਦੀ ਲਾਸ਼ ਸਥਾਨਕ ਪਾਵਰਕੌਮ ਦਫ਼ਤਰ ਨੇੜੇ ਪਈ ਮਿਲੀ। ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਗੁਰਿੰਦਰ ਸਿੰਘ ਤੇ ਪੁਲੀਸ ਚੌਕੀ ਫਤਿਆਬਾਦ ਦੇ ਮੁਲਾਜ਼ਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਬਹਾਦਰ ਸਿੰਘ (55) ਪੁੱਤਰ ਗੁਰਦੀਪ ਸਿੰਘ ਵਾਸੀ ਫਤਿਆਬਾਦ ਵਜੋਂ ਹੋਈ। ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਸਵੇਰੇ ਘਰੋਂ ਕੰਮ ’ਤੇ ਜਾਣ ਲਈ ਸਕੂਟਰੀ ’ਤੇ ਡਿਊਟੀ ਲਈ ਨਿਕਲਿਆ ਸੀ ਕਿ ਕੁੱਝ ਦੇਰ ਬਾਅਦ ਹੀ ਉਨ੍ਹਾਂ ਨੂੰ ਲਾਸ਼ ਬਾਰੇ ਜਾਣਕਾਰੀ ਮਿਲ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement