ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੂੜੇ ਦੇ ਢੇਰ ’ਚੋਂ ਲਾਸ਼ ਮਿਲੀ

08:29 AM Mar 28, 2024 IST

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਸੱਤ ਅਤੇ ਸਰਕਾਰੀ ਜੱਚਾ-ਬੱਚਾ ਹਸਪਤਾਲ ਨੇੜੇ ਕੂੜੇ ਦੇ ਢੇਰ ’ਚੋਂ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਥਾਣੇ ਦੇ ਨੇੜੇ ਲਾਸ਼ ਪਈ ਰਹੀ ਅਤੇ ਕਿਸੇ ਨੂੰ ਇਸ ਦੀ ਕਈ ਸੂਹ ਨਹੀਂ ਲੱਗੀ। ਕਿਸੇ ਰਾਹਗੀਰ ਨੇ ਲਾਸ਼ ਦੇਖੀ ਅਤੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲੀਸ ਅਨੁਸਾਰ ਲਾਸ਼ ਦੀ ਹਾਲੇ ਪਛਾਣ ਨਹੀਂ ਹੋ ਸਕੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਦੇਰ ਰਾਤ ਨੂੰ ਇੱਥੇ ਕੁਝ ਨਹੀਂ ਸੀ। ਸਵੇਰੇ ਕੂੜੇ ਦੇ ਢੇਰ ’ਤੇ ਲਾਸ਼ ਪਈ ਸੀ। ਲਾਸ਼ ਦੇ ਨਾਲ ਹੀ ਮਰਨ ਵਾਲੇ ਵਿਅਕਤੀ ਦੇ ਕੱਪੜੇ ਵੀ ਪਏ ਸਨ। ਇੱਕ ਕੱਪੜਿਆਂ ਨਾਲ ਭਰੀ ਪੋਟਲੀ ਵੀ ਮਿਲੀ ਹੈ। ਸਵੇਰੇ ਸੈਰ ਕਰ ਰਹੇ ਲੋਕਾਂ ਨੇ ਜਦੋਂ ਲਾਸ਼ ਦੇਖੀ ਤਾਂ ਤੁਰੰਤ ਚੰਦ ਕਦਮਾਂ ਦੀ ਦੂਰੀ ’ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲੀਸ ਨੂੰ ਸੂਚਿਤ ਕੀਤਾ। ਘਟਨਾ ਸਥਾਨ ’ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਆਸਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ, ਪਰ ਕਿਸੇ ਨੂੰ ਮਰਨ ਵਾਲੇ ਵਿਅਕਤੀ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ’ਚ ਲੱਗੀ ਹੈ ਤੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement