ਸਕੂਲ ਵਿੱਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ
08:02 AM Feb 13, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਫਰਵਰੀ
ਦਿੱਲੀ ਦੇ ਸਾਕੇਤ ਸਥਿਤ ਐਮਿਟੀ ਸਕੂਲ ’ਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਸਕੂਲ ਨੂੰ ਬੰਬ ਦੀ ਧਮਕੀ ਵਾਲੀ ਈਮੇਲ ਪ੍ਰਾਪਤ ਹੋਣ ਮਗਰੋਂ ਸਕੂਲ ਪ੍ਰਬੰਧਕਾਂ ਨੇ ਹਰਕਤ ’ਚ ਆਉਂਦਿਆਂ ਇਮਾਰਤ ਨੂੰ ਖਾਲੀ ਕਰਵਾ ਦਿੱਤਾ। ਇਸ ਦੌਰਾਨ ਸੂਚਨਾ ਮਿਲਣ ’ਤੇ ਬੰਬ ਨਸ਼ਟ ਕਰਨ ਵਾਲੇ ਦਸਤੇ, ਫਾਇਰ ਬ੍ਰਿਗੇਡ ਤੇ ਪੁਲੀਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਟੀਮਾਂ ਵੱਲੋਂ ਪੂਰੇ ਸਕੂਲ ਦੀ ਚੈਕਿੰਗ ਕੀਤੀ ਗਈ, ਪਰ ਖ਼ਬਰ ਲਿਖੇ ਜਾਣ ਤੱਕ ਕੁਝ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਮੇਲ ਵਿੱਚ ਕਿਹਾ ਗਿਆ ਸੀ ਕਿ 13 ਫਰਵਰੀ ਨੂੰ ਬੰਬ ਧਮਾਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੈਸਿਆਂ ਦੀ ਵੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ 2 ਫਰਵਰੀ ਨੂੰ ਦਿੱਲੀ ਦੇ ਆਰਕੇ ਪੁਰਮ ਸਥਿਤ ਇੱਕ ਨਿੱਜੀ ਸਕੂਲ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ ਸੀ।
Advertisement
Advertisement
Advertisement