ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ’ ਲੋਕ ਅਰਪਣ

08:15 AM Aug 23, 2024 IST
ਪੁਸਤਕ ਲੋਕ ਅਰਪਣ ਕਰਦੇ ਹੋਏ ਸੁੱਖੀ ਬਾਠ ਤੇ ਹੋਰ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 22 ਅਗਸਤ
ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਚਲਾਏ ਗਏ ‘ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰਾਜੈਕਟ ਤਹਿਤ ਮੁਹਾਲੀ ਜ਼ਿਲ੍ਹੇ ਦੇ ਬੱਚਿਆਂ ਦੁਆਰਾ ਲਿਖੀਆਂ ਰਚਨਾਵਾਂ ਦੀ ਪੁਸਤਕ ਦਾ ਲੋਕ ਅਰਪਣ ਸਵਾਈਟ ਕਾਲਜ ਬਨੂੜ ਵਿੱਚ ਹੋਇਆ। ਮੁੱਖ ਮਹਿਮਾਨ ਵਜੋਂ ਸੁੱਖੀ ਬਾਠ ਨੇ ਸ਼ਮੂਲੀਅਤ ਕੀਤੀ। ਪ੍ਰਧਾਨਗੀ ਸਵਾਈਟ ਕਾਲਜ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਕੀਤੀ। ਪ੍ਰਾਜੈਕਟ ਦੇ ਇੰਚਾਰਜ ਉਂਕਾਰ ਸਿੰਘ ਤੇਜੇ, ਮੁਹਾਲੀ ਜ਼ਿਲ੍ਹੇ ਦੀ ਟੀਮ ਤੇ ਪੁਸਤਕ ਦੇ ਸੰਪਾਦਕ ਡਾ. ਸੁਰਿੰਦਰ ਕੁਮਾਰ ਜਿੰਦਲ, ਸਹਿ-ਸੰਪਾਦਕ ਬਲਜਿੰਦਰ ਕੌਰ ਸ਼ੇਰਗਿੱਲ ਤੇ ਸਹਿਯੋਗੀ ਟੀਮ ਦੇ ਵਿੱਚ ਕਿਰਨ ਸ਼ਰਮਾ, ਹਰਪ੍ਰੀਤ ਸਿੰਘ ਧਰਮਗੜ੍ਹ, ਦੇਵ ਕਰਨ ਸਿੰਘ ਵੀ ਇਸ ਮੌਕੇ ਹਾਜ਼ਰ ਸਨ। ਪੁਸਤਕ ਵਿਚ ਸ਼ਾਮਿਲ ਰਚਨਾਵਾਂ ਵਾਲੇ ਬੱਚਿਆਂ ਨੇ ਵੀ ਇਸ ਮੌਕੇ ਹਾਜ਼ਰੀ ਭਰੀ ਤੇ ਉਨ੍ਹਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੂਟਾ ਸਿੰਘ ਵਾਲਾ ਸਕੂਲ ਦੇ 11, ਕਰਾਲਾ ਸਕੂਲ ਦੇ ਚਾਰ ਅਤੇ ਬਨੂੜ ਸਕੂਲ ਦੇ ਇੱਕ ਬੱਚੇ ਦਾ ਸਾਹਿਤਕ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਸੁੱਖੀ ਬਾਠ ਵੱਲੋਂ ਸਨਮਾਨ ਕੀਤਾ ਗਿਆ।

Advertisement

Advertisement
Advertisement