ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ’ ਲੋਕ ਅਰਪਣ

10:11 AM Aug 28, 2024 IST
ਪੁਸਤਕ ਲੋਕ ਅਰਪਣ ਕਰਨ ਮੌਕੇ ਸੰਸਥਾ ਦੇ ਅਹੁਦੇਦਾਰ ਤੇ ਪਤਵੰਤੇ। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 27 ਅਗਸਤ
ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਸਕੇਪ ਸਾਹਿਤਕ ਸੰਸਥਾ ਫਗਵਾੜਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਪੂਰਥਲਾ ਟੀਮ-2 ਦੇ ਬਾਲ ਸਾਹਿਤਕਾਰਾਂ ਦੀ ਕਵਿਤਾਵਾਂ ਅਤੇ ਕਹਾਣੀਆਂ ਦੀ ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ-34 ਦਾ ਲੋਕ ਅਰਪਨ ਸਮਾਗਮ ਬਲੱਡ ਬੈਂਕ ਹਰਗੋਬਿੰਦ ਨਗਰ ’ਚ ਕਰਵਾਇਆ ਗਿਆ। ਸਮਾਗਮ ਮੁੱਖ ਮਹਿਮਾਨ ਵਜੋਂ ਸੁੱਖੀ ਬਾਠ ਮੁੱਖ ਸੰਚਾਲਕ ਪੰਜਾਬ ਭਵਨ ਸ਼ਾਮਲ ਹੋਏ ਜਦਕਿ ਪ੍ਰਧਾਨਗੀ ਗੁਰਸ਼ਰਨ ਸਿੰਘ (ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ), ਐਡਵੋਕੇਟ ਐੱਸ.ਐੱਲ. ਵਿਰਦੀ ਤੇ ਪ੍ਰਿੰ. ਗੁਰਮੀਤ ਸਿੰਘ ਪਲਾਹੀ ਨੇ ਕੀਤੀ। ਸਮਾਗਮ ਮੌਕੇ ਫਗਵਾੜਾ ਦੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਕਵਿਤਾਵਾਂ ਤੇ ਕਹਾਣੀਆਂ ਸੁਣਾਈਆਂ। ਮੁੱਖ ਮਹਿਮਾਨ ਨੇ ਕਿਹਾ ਕਿ ਬੱਚਿਆਂ ਦੀਆਂ ਰਚਨਾਵਾਂ ਸੁਣ ਕੇ ਅਤੇ ਮਾਂ ਬੋਲੀ ਪ੍ਰਤੀ ਇਨ੍ਹਾਂ ਦਾ ਲਗਾਅ ਤੇ ਉਤਸਾਹ ਦੇਖ ਕੇ ਉਹ ਨਿਸ਼ਚਿੰਤ ਹਨ ਕਿ ਪੰਜਾਬੀ ਨੂੰ ਕੋਈ ਖ਼ਤਰਾ ਨਹੀਂ ਕਿਉਂਕਿ ਸਾਡੀ ਨਵੀਂ ਪਨੀਰੀ ਪੰਜਾਬੀ ਪੜ੍ਹਨ, ਪੰਜਾਬੀ ਸਾਹਿਤ ਰਚਨਾ ਕਰਨ ਦੇ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਤ ਭਾਸ਼ਾ ਦੇ ਪ੍ਰੇਮੀ ਬਣਾਉਣ ਲਈ ਪ੍ਰੇਰਨਾ ਮਾਪਿਆਂ ਤੇ ਅਧਿਆਪਕਾਂ ਦੀ ਇਹ ਜ਼ਿੰਮੇਵਾਰੀ ਹੈ।

Advertisement

Advertisement