For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੀਆਂ ਹਰਿਆਣਾ ਨਾਲ ਲੱਗੀਆਂ ਹੱਦਾਂ ਸੀਲ

08:43 AM Oct 15, 2024 IST
ਪੰਜਾਬ ਦੀਆਂ ਹਰਿਆਣਾ ਨਾਲ ਲੱਗੀਆਂ ਹੱਦਾਂ ਸੀਲ
ਡੀਐੱਸਪੀ ਮਨਜੀਤ ਸਿੰਘ ਸਰਦੂਲਗੜ੍ਹ ਹਰਿਆਣਾ ਦੀ ਹੱਦ ਨੇੜੇ ਲਾਏ ਨਾਕੇ ਦਾ ਮੁਆਇਨਾ ਕਰਦੇ ਹੋਏ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 14 ਅਕਤੂਬਰ
ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਮਾਨਸਾ ਪੁਲੀਸ ਨੇ ਗੁਆਂਢੀ ਸੂਬੇ ਹਰਿਆਣਾ ਦੀਆਂ ਸਾਰੀਆਂ ਹੱਦਾਂ ਸੀਲ ਕੀਤੀਆਂ ਗਈਆਂ ਹਨ। ਪੰਜਾਬ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਕਾਰਨ ਹਰਿਆਣਾ ਵਿੱਚੋਂ ਵੱਡੇ ਪੱਧਰ ’ਤੇ ਸ਼ਹਿਨਾਈ ਸ਼ਰਾਬ ਦੀ ਹੋਮ ਡਿਲਵਰੀ ਹੋਣ ਲੱਗੀ ਹੈ, ਜਿਸ ਕਾਰਨ ਪੁਲੀਸ ਨੇ ਸੜਕੀ ਅਤੇ ਹੋਰ ਰਸਤਿਆਂ ’ਤੇ ਪਹਿਰੇਦਾਰੀ ਸਖਤ ਕੀਤੀ ਹੈ।
ਮਾਨਸਾ ਦੇ ਐੱਸਐੱਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਅਤੇ ਗੈਰ-ਕਾਨੂੰਨੀ ਅਨਸਰਾਂ ਦੇ ਮਾਨਸਾ ਜ਼ਿਲ੍ਹੇ ਵਿਚ ਦਾਖਲੇ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਦੀ ਸਖ਼ਤੀ ਕਾਰਨ ਹਰਿਆਣਾ ’ਚੋਂ ਚੋਰੀ-ਛਿਪੇ ਆਉਂਦੀ ਸ਼ਰਾਬ ਨੂੰ ਵੱਡੀ ਪੱਧਰ ’ਤੇ ਠੱਲ੍ਹ ਪਈ ਹੈ। ਐੱਸਐੱਸਪੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ, ਇਸ ਲਈ ਉਹ ਬਿਨਾਂ ਕਿਸੇ ਲਾਲਚ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਚੋਣਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ।

Advertisement

ਹਰਿਆਣਾ ਦੇ ਠੇਕੇਦਾਰਾਂ ਨੂੰ ਪੰਜਾਬ ਪੁਲੀਸ ਦਾ ਸਾਥ ਦੇਣ ਦੀ ਅਪੀਲ

ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਨੇ ਨਾਕਿਆਂ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹੋਰ ਮੁਸਤੈਦੀ ਨਾਲ ਜ਼ਿੰਮੇਵਾਰੀ ਨਿਭਾਉਣ, ਤਾਂ ਕਿ ਨਸ਼ੇ ਦੀ ਤਸਕਰੀ ਕਰ ਰਹੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਨੇੜਲੀਆਂ ਸਰਦੂਲਗੜ੍ਹ ਅਤੇ ਬੁਢਲਾਡਾ ਸਬ-ਡਵੀਜ਼ਨਾਂ ਅਧੀਨ ਪੈਂਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ, ਜਿਸ ਸਦਕਾ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਾਹਨ ਨੂੰ ਜ਼ਿਲ੍ਹੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣੇ ਵੱਲੋਂ ਆਉਂਦੀਆਂ ਸੜਕਾਂ ’ਤੇ ਲਗਾਏ ਨਾਕਿਆਂ ਉੱਤੇ ਪੁਲੀਸ ਜਵਾਨ ਚੱਤੋ-ਪਹਿਰ ਮੁਸ਼ਤੈਦੀ ਨਾਲ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਹਰਿਆਣਾ ਦੇ ਠੇਕੇਦਾਰਾਂ ਨੂੰ ਵੀ ਅਜਿਹੇ ਕਾਰਜ ਲਈ ਪੰਜਾਬ ਪੁਲੀਸ ਦਾ ਸਾਥ ਦੇਣ ਲਈ ਅਪੀਲ ਕੀਤੀ ਹੈ।

Advertisement

Advertisement
Author Image

joginder kumar

View all posts

Advertisement