ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵੱਲੋਂ ਪ੍ਰਸ਼ਾਸਕ ਦੇ ਸਲਾਹਕਾਰ ਨਾਲ ਮੁਲਾਕਾਤ

08:48 AM Jul 18, 2024 IST
ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨਾਲ ਮੁਲਾਕਾਤ ਕਰਦੇ ਹੋਏ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਰਾਜੀਵ ਵਰਮਾ ਨਾਲ ਸੈਕਟਰ-9 ਵਿੱਚ ਸਥਿਤ ਯੂਟੀ ਸਕੱਤਰੇਤ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਨੇ ਜਲਵਾਯੂ ਪਰਿਵਰਤਨ, ਵਾਤਾਵਰਨ ਦੀ ਸੰਭਾਲ ਅਤੇ ਟਰਾਂਸਪੋਰਟ ਸਣੇ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਚਰਚਾ ਕੀਤੀ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਆਪਸੀ ਵਿਚਾਰ-ਚਰਚਾ ਨਾਲ ਵਾਤਾਵਰਨ ਦੀ ਸੰਭਾਲ ਲਈ ਠੋਸ ਹੱਲ ਲੱਭਣ ’ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਅਕਤੂਬਰ 2023 ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਬ੍ਰਿਟਿਸ਼ ਹਾਈ ਕਮਿਸ਼ਨ ਨੇ ਸ਼ਹਿਰ ਵਿੱਚ ਘੱਟ ਨਿਕਾਸੀ ਖੇਤਰਾਂ ’ਤੇ ਕੇਂਦਰਿਤ ਇਕ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸੀ। ਇਸ ਦੌਰਾਨ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ ਗਿਆ ਸੀ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੇ ਕਿਹਾ ਕਿ ਬ੍ਰਿਟਿਸ਼ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮਿਲ ਕੇ ਅਜਿਹੀ ਵਰਕਸ਼ਾਪ ਨੂੰ ਮੁੜ ਕਰਵਾਉਣ ਦੀ ਜ਼ਰੂਰਤ ਹੈ, ਜਿਸ ਨਾਲ ਸ਼ਹਿਰ ਦਾ ਵਿਕਾਸ ਕੀਤਾ ਜਾ ਸਕੇ। ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ ਨੇ ਵੀ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement