ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਚਾਲਕ ਨੇ ਕਾਰ ਨੂੰ ਪਿੱਛੋਂ ਟੱਕਰ ਮਾਰੀ

06:56 AM Dec 04, 2023 IST
ਛੱਪੜ ਵਿੱਚ ਡਿੱਗੀ ਕਾਰ ਵਿੱਚੋਂ ਸਵਾਰਾਂ ਨੂੰ ਬਾਹਰ ਕੱਢਦੇ ਹੋਏ ਲੋਕ।

ਪੱਤਰ ਪ੍ਰੇਰਕ
ਮੋਰਿੰਡਾ, 3 ਦਸੰਬਰ
ਪਿੰਡ ਮੜੌਲੀ ਕਲਾਂ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਚਾਲਕ ਨੇ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਕਾਰ ਸੜਕ ਨਾਲ ਲੱਗਦੇ ਪਿੰਡ ਦੇ ਛੱਪੜ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੱਪੜ ਵਿੱਚ ਡਿੱਗੀ ਕਾਰ ਦੇ ਸਵਾਰਾਂ ਨੂੰ ਪਿੰਡ ਵਾਸੀਆਂ ਨੇ ਕਾਰ ਵਿੱਚੋਂ ਬਾਹਰ ਕੱਢਿਆ। ਇਸ ਦੌਰਾਨ ਕਾਰ ਵਿਚ ਸਵਾਰ ਦੋ ਬੱਚਿਆਂ ਦੇ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਏਐੱਸਆਈ ਬਹਾਦਰ ਸਿੰਘ ਨੇ ਦੱਸਿਆ ਕਿ ਰਿਸ਼ੀ ਨੰਦਾ ਵਾਸੀ ਨਵਾਂ ਗਾਓਂ ਆਪਣੀ ਕਾਰ ਰਾਹੀਂ ਲੁਧਿਆਣਾ ਤੋਂ ਚੰਡੀਗੜ੍ਹ ਆ ਰਿਹਾ ਸੀ। ਉਹ ਜਦੋਂ ਪਿੰਡ ਮੜੌਲੀ ਕਲਾਂ ਨੇੜੇ ਪੁੱਜਾ ਤਾਂ ਪਿਛੋਂ ਆ ਰਹੀ ਜੁਝਾਰ ਕੰਪਨੀ ਦੀ ਬੱਸ ਜੋ ਮੋਹਾਲੀ ਜਾ ਰਹੀ ਸੀ, ਦੇ ਚਾਲਕ ਨੇ ਉਸ ਦੀ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਸੜਕ ਨਾਲ ਲੱਗਦੇ ਪਿੰਡ ਦੇ ਛੱਪੜ ਵਿੱਚ ਜਾ ਡਿੱਗੀ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਕਾਰ ਵਿੱਚੋਂ ਕੱਢਿਆ।
ਪੀੜਤ ਰਿਸ਼ੀ ਨੰਦਾ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਜਿੱਥੇ ਉਹ ਖ਼ੁਦ ਜ਼ਖ਼ਮੀ ਹੋ ਗਏ ਹਨ, ਉੱਥੇ ਹੀ ਉਨ੍ਹਾਂ ਦੇ ਪੁੱਤਰ ਮਾਧਵ ਨੰਦਾ ਦੇ ਨੱਕ ’ਤੇ ਅਤੇ ਦੂਜੇ ਪੁੱਤਰ ਮਾਨਵ ਨੰਦਾ ਦੇ ਚਿਹਰੇ ’ਤੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਕਾਰ ਵੀ ਨੁਕਸਾਨੀ ਗਈ ਹੈ। ਪੁਲੀਸ ਨੇ ਬੱਸ ਕਰ ਲਈ ਹੈ। ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਰਿਸ਼ੀ ਨੰਦਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

Advertisement

Advertisement