ਬੱਸ ਚਾਲਕ ਨੇ ਪੈਦਲ ਰਾਹਗੀਰ ਨੂੰ ਟੱਕਰ ਮਾਰੀ
05:29 AM Dec 01, 2024 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਲੁਧਿਆਣਾ, 30 ਨਵੰਬਰ
ਸਨਅਤੀ ਸ਼ਹਿਰ ਦੇ ਸਮਰਾਲਾ ਚੌਕ ਨੇੜੇ ਅੱਜ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਚਾਲਕ ਨੇ ਪੈਦਲ ਰਾਹਗੀਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਰਾਹਗੀਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਉਥੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਮੌਕੇ ’ਤੇ ਬੱਸ ਚਾਲਕ ਤੇ ਲੋਕਾਂ ਵਿਚਾਲੇ ਬਹਿਸ ਵੀ ਹੋਈ, ਵਿਵਾਦ ਵਧਣ ’ਤੇ ਪਰਵਾਸੀ ਮਜ਼ਦੂਰਾਂ ਨੇ ਇਸ ਘਟਨਾ ਦਾ ਵਿਰੋਧ ਕਰਦਿਆਂ ਬੱਸ ਚਾਲਕ ਦੀ ਕੁੱਟਮਾਰ ਵੀ ਕੀਤੀ।
Advertisement
ਇਸ ਮੌਕੇ ਮਾਮਲੇ ਨੂੰ ਸੁਲਝਾਉਣ ਲਈ ਵਿੱਚ ਪਏ ਪੁਲੀਸ ਮੁਲਾਜ਼ਮਾਂ ਨਾਲ ਵੀ ਪਰਵਾਸੀ ਮਜ਼ਦੂਰਾਂ ਨੇ ਹੱਥੋਪਾਈ ਕੀਤੀ। ਇਸ ਘਟਨਾ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਜ਼ਖਮੀ ਨੌਜਵਾਨ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਮੌਕੇ ’ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਲੋਕਾਂ ਨੂੰ ਸ਼ਾਂਤ ਕਰਵਾਇਆ ਤੇ ਆਵਾਜਾਈ ਬਹਾਲ ਕਰਵਾਈ।
Advertisement