ਬੱਸ ਡਿਵਾਈਡਰ ਨਾਲ ਟਕਰਾਈ; 17 ਜ਼ਖ਼ਮੀ
10:00 AM Oct 23, 2024 IST
ਪੱਤਰ ਪ੍ਰੇਰਕ
ਯਮੁਨਾਨਗਰ, 22 ਅਕਤੂਬਰ
ਯਮੁਨਾਨਗਰ ਤੋਂ ਅੰਬਾਲਾ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਪਿੰਡ ਮਿਲਕ ਮਾਜਰਾ ਟੌਲ ਪਲਾਜ਼ਾ ਦੇ ਡਿਵਾਈਡਰ ਨਾਲ ਟਕਰਾ ਗਈ। ਇਸ ਦੌਰਾਨ ਬੱਸ ਵਿੱਚ ਬੈਠੀਆਂ 40 ਸਵਾਰੀਆਂ ਵਿੱਚੋਂ 17 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਜਗਾਧਰੀ ਦੇ ਐਮਰਜੈਂਸੀ ਵਾਰਡ ’ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲੀਸ ਵੱਲੋਂ ਜਾਂਚ ਜਾਰੀ ਹੈ। ਕੰਡਕਟਰ ਦਾ ਕਹਿਣਾ ਹੈ ਕਿ ਸ਼ਾਇਦ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਬੱਸ ਵਿੱਚ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਸਨ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisement
Advertisement