ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰੀ

08:00 AM Oct 07, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 6 ਅਕਤੂਬਰ
ਇਥੋਂ ਦੀ ਪ੍ਰਤਾਪ ਰੋਡ ’ਤੇ ਗੁਰੂ ਨਾਨਕ ਮਾਰਕੀਟ ਵਿਚ ਅੱਜ ਸਵੇਰੇ ਕੱਪੜਾ ਕਾਰੋਬਾਰੀ ਨੌਜਵਾਨ ਦੁਕਾਨਦਾਰ ਨੇ ਦੁਕਾਨ ਅੰਦਰ ਆਪਣੇ ਆਪ ਨੂੰ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਅਭਿਸ਼ੇਕ ਢੀਂਗਰਾ (35) ਨੇ ਸਵੇਰੇ ਆਪਣੀ ਕੱਪੜੇ ਦੀ ਦੁਕਾਨ ਅੰਦਰ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਮੁਤਾਬਕ ਨੌਜਵਾਨ ਦੇ ਪੇਟ ਵਿੱਚੋਂ ਗੋਲੀ ਆਰ ਪਾਰ ਨਿਕਲ ਗਈ ਪਰ ਉਸ ਦਾ ਬਚਾਅ ਰਿਹਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਸਿਟੀ ਰਾਵਿੰਦਰ ਸਿੰਘ, ਥਾਣਾ ਸਿਟੀ ਦੱਖਣੀ ਮੁਖੀ ਇੰਸਪੈਕਟਰ ਇਕਬਾਲ ਹੁਸੈਨ ਪੁੱਜੇ ਅਤੇ ਜਾਂਚ ਪੜਤਾਲ ਕੀਤੀ। ਜਾਂਚ ਅਧਿਕਾਰੀ ਏਐੱਸਆਈ ਰਾਜਬੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਰਿਵਾਲਵਰ ਲਾਇਸੈਂਸੀ ਹੈ। ਪੁਲੀਸ ਨੇ ਰਿਵਾਲਵਰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement