ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਦੀ ਮਜ਼ਬੂਤੀ ਦਾ ਰਾਹ ਪੱਧਰਾ ਕਰੇਗੀ ਜ਼ਿਮਨੀ ਚੋਣ: ਜਗੀਰ ਕੌਰ

07:01 AM Jul 05, 2024 IST
ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਕੀਤੀ ਚੋਣ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਸੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ ਅਤੇ ਸਰਬਣ ਸਿੰਘ ਫਿਲੌਰ ਤੇ ਹੋਰ।-ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਸਣੇ ਕਈ ਪਾਰਟੀ ਆਗੂਆਂ ਨੇ ਪ੍ਰਚਾਰ ਕੀਤਾ।
ਇਸ ਦੌਰਾਨ ਆਗੂਆਂ ਨੇ ਕਿਹਾ ਕਿ ਇਹ ਚੋਣ ਜਿੱਤ ਜਾਂ ਹਾਰ ਦੀ ਲੜਾਈ ਨਹੀਂ ਹੈ ਸਗੋਂ ਇਨਸਾਫ ਲਈ ਖੜ੍ਹਨ ਤੇ ਲੜਨ ਦੀ ਲੜਾਈ ਹੈ। ਉਨ੍ਹਾਂ ਜਲੰਧਰ ਵਿਧਾਨ ਸਭਾ ਹਲਕਾ ਪੱਛਮੀ ਦੇ ਤਿਲਕ ਨਗਰ, ਬਸਤੀ ਨੌ ਅਤੇ ਬਸਤੀ ਬਾਵਾ ਖੇਲ ਆਦਿ ਖੇਤਰਾਂ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਅਕਾਲੀ ਦਲ ਦੀ ਮਜ਼ਬੂਤੀ ਦਾ ਰਾਹ ਪੱਧਰਾ ਕਰੇਗੀ। ਇਸ ਮੌਕੇ ਆਗੂਆਂ ਨੇ ਕਿਹਾ ਕਿ 103 ਸਾਲ ਪਹਿਲਾਂ ਜਿਹੜੀ ਸੋਚ ਲੈ ਕੇ ਪਾਰਟੀ ਬਣਾਈ ਗਈ ਸੀ ਉਹ ਉਸੇ ’ਤੇ ਪਹਿਰਾ ਦੇਣਗੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹੋਂਦ ਨੂੰ ਮਿਟਾਉਣ ਲਈ ਸਮੇਂ ਦੀਆਂ ਸਰਕਾਰਾਂ ਨੇ ਬੜੇ ਯਤਨ ਕੀਤੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਇੱਕ ਬਹੁਤ ਹੀ ਸਬਰ ਵਾਲੀ ਸ਼ਖ਼ਸੀਅਤ ਹੈ। ਉਹ ਕੌਂਸਲਰ ਹੁੰਦਿਆਂ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਬਾਖੂਬੀ ਜਾਣਦੀ ਹੈ। ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਹੀ ਅਕਾਲੀ ਦਲ ਦੀ ਅਸਲ ਉਮੀਦਵਾਰ ਹੈ ਕਿਉਂਕਿ ਉਨ੍ਹਾਂ ਕੋਲ ਹੀ ਚੋਣ ਨਿਸ਼ਾਨ ਤੱਕੜੀ ਹੈ।
ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਸਰਬਣ ਸਿੰਘ ਫਿਲੌਰ, ਸੁਰਜੀਤ ਸਿੰਘ ਚੀਮਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਆਗੂਆਂ ਨੇ ਵੀ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।

Advertisement

Advertisement