ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਨੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਵੰਡੇ

07:59 AM Nov 21, 2024 IST

ਕਪੂਰਥਲਾ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਸਵੱਛ ਭਾਰਤ ਮਿਸ਼ਨ ਫੇਜ਼-2 ਅਧੀਨ ਪਿੰਡਾਂ ਵਿਚ ਲੋੜਵੰਦ ਲਾਭਪਾਤਰੀਆਂ ਨੂੰ ਘਰਾਂ ਵਿਚ ਪਖਾਨੇ ਬਣਾਉਣ ਲਈ ਮਿਲਦੀ ਪ੍ਰੋਤਸਾਹਨ ਰਾਸ਼ੀ ਦੇ ਪ੍ਰਵਾਨਗੀ ਪੱਤਰ ਲਾਭਪਾਤਰੀਆਂ ਨੂੰ ਵੰਡੇ ਗਏ। ਵਿਸ਼ਵ ਪਖਾਨਾ ਦਿਵਸ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਪਖਾਨੇ ਬਣਾਉਣ ਵਿਚ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਹਰ ਪਿੰਡ ਨੂੰ ਖੁੱਲ੍ਹੇ ਵਿੱਚ ਸ਼ੌਚ ਮੁਕਤ ਕੀਤਾ ਜਾ ਸਕੇ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ , ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਗੁਰਪ੍ਰੀਤ ਸਿੰਘ, ਐੱਸਡੀਈ ਜਤਿੰਦਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement