ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਬਨਿਟ ਮੰਤਰੀ ਨੇ ਸੀਵਰੇਜ ਦੀ ਸਫਾਈ ਸ਼ੁਰੂ ਕਰਵਾਈ

09:53 AM Aug 25, 2024 IST
ਕਟਾਰੂਚੱਕ ਦੌਲਤਪੁਰ ਢਾਕੀ ਵਿੱਚ ਸੀਵਰੇਜ ਦੀ ਸਫਾਈ ਦਾ ਕਾਰਜ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ।

ਐੱਨਪੀ ਧਵਨ
ਪਠਾਨਕੋਟ, 24 ਅਗਸਤ
ਪਠਾਨਕੋਟ ਸ਼ਹਿਰ ’ਚ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਿਬਨ ਕੱਟ ਕੇ ਸ਼ੁਰੂ ਕਰਵਾਇਆ। ਇਸ ਮੌਕੇ ਵਧੀਕ ਡੀਸੀ (ਜ) ਅੰਕੁਰਜੀਤ ਸਿੰਘ, ਚੇਅਰਮੈਨ ਪੈਸਕੋ ਪੰਜਾਬ ਕੈਪਟਨ ਸੁਨੀਲ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਵਿਕਾਸ ਸੈਣੀ, ਮੇਅਰ ਨਗਰ ਨਿਗਮ ਪੰਨਾ ਲਾਲ ਭਾਟੀਆ ਅਤੇ ਹੋਰ ਆਗੂ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਠਾਨਕੋਟ ਦੇ ਦੌਲਤਪੁਰ ਢਾਕੀ ਖੇਤਰ ਅੰਦਰ ਸੀਵਰੇਜ ਅਕਸਰ ਜਾਮ ਰਹਿੰਦਾ ਸੀ, ਜਿਸ ਨਾਲ ਲੋਕਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਸੀ। ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਲਾਈਨ ਦੀ ਸਫਾਈ ਕਰਵਾਉਣ ਲਈ ਇਹ ਕਾਰਜ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਗੰਦਗੀ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ਉਪਰ 1 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਅੱਗੇ ਕਿਹਾ ਕਿ ਸੁਜਾਨਪੁਰ ਅਤੇ ਨਰੋਟ ਜੈਮਲ ਸਿੰਘ ਵਿੱਚ ਵੀ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਉਪਰ ਕਰੀਬ 34 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਬਾਅਦ ਵਿੱਚ ਉਨ੍ਹਾਂ ਵੱਲੋਂ ਸੀਵਰੇਜ ਟਰੀਟਮੇਂਟ ਪਲਾਂਟ ਦੌਲਤਪੁਰ ਦਾ ਵੀ ਦੌਰਾ ਕੀਤਾ ਗਿਆ ਅਤੇ ਜਾਇਜ਼ਾ ਲਿਆ ਗਿਆ।

Advertisement

Advertisement
Advertisement