For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

10:54 AM Oct 08, 2023 IST
ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਾਉਂਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
Advertisement

ਸੁਖਦੇਵ ਸਿੰਘ
ਅਜਨਾਲਾ, 7 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੀਆਂ ਵੱਖ-ਵੱਖ ਦਾਣਾ ਮੰਡੀਆਂ ਅਜਨਾਲਾ, ਗੱਗੋਮਾਹਲ, ਅਵਾਣ ਆਦਿ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਬਣਦੀ ਅਦਾਇਗੀ ਕਰੇਗੀ। ਇਸ ਤੋਂ ਇਲਾਵਾ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਨਾਲ ਦੀ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਮੰਤਰੀ ਧਾਲੀਵਾਲ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ।
ਫਗਵਾੜਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਜਗਤਪੁਰ ਜੱਟਾਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵਿਸ਼ਵਾਸ ਦਵਿਾਇਆ ਕਿ ਫਸਲ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸਮੇਂ ਸਿਰ ਯਕੀਨੀ ਬਣਾਇਆ ਗਿਆ ਹੈ ਜੇਕਰ ਕੋਈ ਸਮੱਸਿਆ ਜਾਂ ਰੁਕਾਵਟ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਮਜੀਠਾ (ਪੱਤਰ ਪ੍ਰੇਰਕ): ਦਾਣਾ ਮੰਡੀ ਮਜੀਠਾ ਵਿੱਚ ਝੋਨੇ ਦੀ ਕਿਸਮ ਪਰਮਲ ਦੀ ਅੱਜ ਪਹਿਲੇ ਦਨਿ ਆਮਦ ’ਤੇ ਖਰੀਦ ਏਜੰਸੀ ਪਨਗ੍ਰੇਨ ਦੇ ਇੰਸਪੈਕਟਰ ਹਰਮਨਜੀਤ ਸਿੰਘ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਲੀ ਮਜੀਠੀਆ ਦੀ ਪਤਨੀ ਡਾ. ਸਤਿੰਦਰ ਕੌਰ ਗਿੱਲ ਤੇ ਸਕੱਤਰ ਮਾਰਕੀਟ ਕਮੇਟੀ ਜਤਿੰਦਰ ਸਿੰਘ ਸ਼ਿਗਾਰੀ ਦੀ ਹਾਜ਼ਰੀ ਵਿੱਚ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਇੱਕ ਅਕਤੂਬਰ ਤੋ ਸਰਕਾਰੀ ਖਰੀਦ ਸ਼ੁਰੂ ਕਰਨ ਲਈ ਕਿਹਾ ਗਿਆ ਸੀ ਪਰ ਪਰਮਲ ਕਿਸਮ ਅੱਜ ਪਹਿਲੇ ਦਨਿ ਹੀ ਮੰਡੀ ਵਿੱਚ ਆਈ ਹੈ।

Advertisement

93 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ: ਕਟਾਰੂਚੱਕ
ਪਠਾਨਕੋਟ (ਐਨਪੀ. ਧਵਨ): ਪਠਾਨਕੋਟ ਜ਼ਿਲ੍ਹੇ ਦੀਆਂ ਮੰਡੀਆਂ ਨੌਰੰਗਪੁਰ, ਫਿਰੋਜ਼ਪੁਰ ਕਲਾਂ ਅਤੇ ਸਰਨਾ ਦਾ ਖੁਰਾਕ, ਸਵਿਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੌਰਾ ਕਰਕੇ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਝੋਨੇ ਦੇ ਖਰੀਦ ਤੇ ਲਿਫਟਿੰਗ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਿਕਾਸ ਸੈਣੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਖੱਜਲ ਖੁਆਰ ਨਹੀਂ ਹੋਣਾ ਪੈ ਰਿਹਾ ਜਦ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਈ-ਕਈ ਰਾਤਾਂ ਫਸਲ ਦੀਆਂ ਢੇਰੀਆਂ ਉਪਰ ਮੰਡੀ ਵਿੱਚ ਗੁਜ਼ਾਰਨੀਆਂ ਪੈਂਦੀਆਂ ਸਨ ਤੇ ਫਸਲ ਦੇ ਪੈਸੇ ਲੈਣ ਲਈ ਆੜ੍ਹਤੀਆਂ ਦੇ ਚੱਕਰ ਕੱਟਣੇ ਪੈਂਦੇ ਸਨ ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਖਰੀਦ ਪ੍ਰਬੰਧ ਪੁਖਤਾ ਕੀਤੇ ਗਏ ਹਨ ਅਤੇ ਕਿਸਾਨ ਦੀ ਝੋਨੇ ਦੀ ਫਸਲ ਮੰਡੀ ਵਿੱਚ ਆਉਂਦੇ ਸਾਰ ਹੀ ਖਰੀਦ ਲਈ ਜਾਂਦੀ ਹੈ ਅਤੇ ਉਸ ਦੀ ਅਦਾਇਗੀ ਵੀ 24 ਘੰਟਿਆਂ ਦੇ ਵਿੱਚ-ਵਿੱਚ ਉਸ ਦੇ ਖਾਤੇ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦਾ ਸੀਜ਼ਨ ਜ਼ੋਰਾਂ ਤੇ ਹੈ ਅਤੇ ਝੋਨੇ ਦੀ ਖਰੀਦ ਹੋਣ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ ਕਿਉਂਕਿ ਝੋਨੇ ਨਾਲ ਕਿਸਾਨ, ਆੜ੍ਹਤੀ, ਮਜ਼ਦੂਰ ਅਤੇ ਸ਼ੈਲਰ ਮਾਲਕ ਜੁੜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਕੋਲ 37 ਹਜ਼ਾਰ ਕਰੋੜ ਰੁਪਏ ਦੀ ਸੀਸੀਐਲ (ਲਿਮਿਟ) ਪਈ ਹੈ।

Advertisement
Author Image

sukhwinder singh

View all posts

Advertisement
Advertisement
×