ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਡਿਟਾਂ ਨੇ ‘ਏ’ ਸਰਟੀਫਿਕੇਟ ਦੀ ਪ੍ਰੀਖ਼ਿਆ ਦਿੱਤੀ

08:40 AM Feb 02, 2024 IST
‘ਏ’ ਸਰਟੀਫੀਕੇਟ ਦੀ ਪ੍ਰੀਖ਼ਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ। -ਫੋਟੋ: ਸੂਦ

ਅਮਲੋਹ: ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ ਦੇ ਐੱਨਸੀਸੀ ਦੇ 10 ਕੈਡਿਟਾਂ ਨੇ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ (ਵਾਈਪੀਐੱਸ) ਵਿੱਚ ‘ਏ’ ਸਰਟੀਫਿਕੇਟ ਦੀ ਪ੍ਰੀਖਿਆ ਵਿੱਚ ਹਿੱਸਾ ਲਿਆ। ਇਹ ਕੈਡਿਟ 2 ਸਾਲ ਤੋਂ ਇਸ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਨ। ਪਹਿਲੀ ਵਾਰ ਕੈਡਿਟਾਂ ਦੀ ਪ੍ਰੀਖਿਆ ਲਿਖਤੀ ਦੀ ਥਾਂ ਓਐੱਮਆਰ ਸ਼ੀਟ ’ਤੇ ਕਰਵਾਈ ਗਈ। ਪ੍ਰੀਖਿਆ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਗਰੁੱਪ ਕੈਪਟਨ ਅਜੈ ਭਾਰਦਵਾਜ, ਏਐੱਨਓ ਸਤਬੀਰ ਸਿੰਘ ਗਿੱਲ ਪੀਆਈ ਸਟਾਫ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਸੀਟੀਓ ਅੱਛਰਪਾਲ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਮੈਦਾਨ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ

Advertisement

Advertisement