ਮਾਲੇਰਕੋਟਲਾ ’ਚ ਬੰਦ ਦੇ ਸੱਦੇ ਨੂੰ ਰਲਿਆ ਮਿਲਿਆ ਹੁੰਗਾਰਾ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ):
ਪੰਜਾਬ ਬੰਦ ਦੇ ਸੱਦੇ ਨੂੰ ਮਾਲੇਰਕੋਟਲਾ ਸ਼ਹਿਰ ਵਿੱਚ ਰਲਵਾਂ ਮਿਲਵਾਂ ਤੇ ਅਮਰਗੜ੍ਹ ਵਿੱਚ ਭਰਵਾਂ ਹੁੰਗਾਰਾ ਮਿਲਿਆ। ਕਿਸਾਨ ਮੋਰਚੇ ਦੇ ਬੰਦ ਦੀ ਹਮਾਇਤ ਵਿੱਚ ਪੀਐੱਸਈਬੀ ਜੁਆਇੰਟ ਫੋਰਮ ਅਤੇ ਏਕਤਾ ਮੰਚ ਵੱਲੋਂ ਕੌਰ ਸਿੰਘ ਸੋਹੀ ਦੀ ਅਗਵਾਈ ਹੇਠ ਮੰਡਲ ਦਫ਼ਤਰ ਮਾਲੇਰਕੋਟਲਾ ਅੱਗੇ ਗੇਟ ਰੈਲੀ ਕੀਤੀ ਗਈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕਿਸਾਨ ਮੋਰਚੇ ਦੀ ਹਮਾਇਤ ਵਿੱਚ ਡੀਸੀ ਤੇ ਤਹਿਸੀਲ ਦਫ਼ਤਰ ਵਿੱਚ ਕੰਮ ਠੱਪ ਰੱਖਿਆ ਗਿਆ। ਪਟਵਾਰੀਆਂ ਨੇ ਵੀ ਪੰਜਾਬ ਬੰਦ ਦੀ ਹਮਾਇਤ ਕੀਤੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸਥਾਨਕ ਟਰੱਕ ਯੂਨੀਅਨ ਚੌਕ ’ਚ ਕੇਂਦਰ ਅਤੇ ਪੰਜਾਬ ਸਰਕਾਰ ਪੁਤਲਾ ਫੂਕਿਆ। ਇਸ ਤੋਂ ਪਹਿਲਾਂ ਦਾਣਾ ਮੰਡੀ ’ਚ ਇਕੱਤਰ ਹੋਏ ਕਿਸਾਨਾਂ ਨੂੰ ਕੁਲਵਿੰਦਰ ਸਿੰਘ ਭੂਦਨ, ਕੇਵਲ ਸਿੰਘ ਭੜੀ, ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ ਤੇ ਚਰਨਜੀਤ ਸਿੰਘ ਹਥਨ ਸੰਬੋਧਨ ਕੀਤਾ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਸਲਾਰ ਅਤੇ ਕੁਲ ਹਿੰਦ ਕਿਸਾਨ ਦੇ ਆਗੂ ਹਰਮੀਤ ਸਿੰਘ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਅਮਰਗੜ੍ਹ ਵਿਖੇ ਧਰਨਾ ਦਿੱਤਾ। ਦਿ ਰੈਵੀਨਿਊ ਪਟਵਾਰ ਯੂਨੀਅਨ ਦੀ ਬਲਾਕ ਅਮਰਗੜ੍ਹ ਇਕਾਈ ਨੇ ਬੰਦ ਦੀ ਹਮਾਇਤ ’ਚ ਕਿ ਬੰਦ ਰੱਖਿਆ