ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਤਾਵਰਨ ਬਚਾਉਣ ਲਈ ਬੂਟੇ ਲਾਉਣ ਦੀ ਮੁਹਿੰਮ ਸਰਕਾਰ ਦਾ ਚੰਗਾ ਉਪਰਾਲਾ: ਵਿਧਾਇਕ ਸਿੰਗਲਾ

08:02 AM Jul 20, 2024 IST
ਮਾਨਸਾ ਖੁਰਦ ਵਿੱਚ ਬੂਟੇ ਲਾਉਂਦੇ ਹੋਏ ਡੀਸੀ ਪਰਮਵੀਰ ਸਿੰਘ ਤੇ ਹੋਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 19 ਜੁਲਾਈ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਵਾਤਾਵਰਨ ਬਚਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ, ਜਿਸ ਤਹਿਤ ਮਾਨਸਾ ਜ਼ਿਲ੍ਹੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਉਹ ਅੱਜ ‘ਪੰਜਾਬ ਹਰਿਆਲੀ ਸਕੀਮ’ ਤਹਿਤ ਮਾਨਸਾ ਖੁਰਦ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਵਿਧਾਇਕ ਸਿੰਗਲਾ ਨੇ ਕਿਹਾ ਕਿ ਵਾਤਾਵਰਨ ਨੂੰ ਸੰਤੁਲਿਤ ਰੱਖਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਅੰਦਰ ਇੱਕ ਰੋਜ਼ਾ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਮਨੁੱਖਤਾ ਦੇ ਕਲਿਆਣ ਲਈ ਹੁੰਦਾ ਹੈ, ਉਹੀ ਸਾਡਾ ਧਰਮ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਨੈਤਿਕ ਫਰਜ਼ ਹੈ ਕਿ ਆਪਾਂ ਵਾਤਾਵਰਨ ਨੂੰ ਬਚਾਉਣ ਲਈ ਸਾਂਝਾ ਹੰਭਲਾ ਮਾਰੀਏ ਅਤੇ ਵੱਧ ਤੋਂ ਵੱਧ ਪੌਦੇ ਲਾ ਕੇ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਖੁਰਦ ਵਿੱਚ 12 ਏਕੜ ਦੇ ਰਕਬੇ ਅੰਦਰ ਅਤੇ ਇਸ ਨੂੰ ਵਿਰਾਸਤੀ ਜਗ੍ਹਾ ਦੇ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਮਾਨਸਾ ਜ਼ਿਲ੍ਹੇ ਅੰਦਰ 10 ਲੱਖ ਪੌਦੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ ਜਿਸ ਤਹਿਤ ਅੱਜ ਸਾਰੀਆਂ ਪੰਚਾਇਤਾਂ ਅਤੇ ਹੋਰ ਥਾਵਾਂ ’ਤੇ ਤਿੰਨ ਲੱਖ ਦੇ ਕਰੀਬ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਡੀਡੀਪੀਓ ਕੁਸਮ ਅਗਰਵਾਲ, ਬੀਡੀਪੀਓ ਮੇਜਰ ਸਿੰਘ, ਵਣ ਰੇਂਜ ਅਫ਼ਸਰ ਸੁਖਦੇਵ ਸਿੰਘ, ਕ੍ਰਿਸ਼ਨ ਸਿੰਘ, ਹਰਿੰਦਰ ਸਿੰਘ ਮਾਨਸ਼ਾਹੀਆ, ਸੰਦੀਪ ਸਿੰਘ, ਗੁਰਵਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement