ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰਾਸਤੀ ਮਾਰਗ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਦੂਜੇ ਦਿਨ ਵੀ ਜਾਰੀ

10:11 AM Jun 26, 2024 IST
ਵਿਰਾਸਤੀ ਮਾਰਗ ਤੋਂ ਸਾਮਾਨ ਚੁੱਕਦੇ ਹੋਏ ਨਿਗਮ ਮੁਲਾਜ਼ਮ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 25 ਜੂਨ
ਨਗਰ ਨਿਗਮ ਅਤੇ ਟਰੈਫਿਕ ਪੁਲੀਸ ਅੰਮ੍ਰਿਤਸਰ ਦੇ ਅਧਿਕਾਰੀਆਂ ਵੱਲੋਂ ਵਿਰਾਸਤੀ ਮਾਰਗ (ਹੈਰੀਟੇਜ ਸਟਰੀਟ) ’ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ। ਨਿਗਮ ਟੀਮ ਨੇ ਅੱਜ ਸੜਕਾਂ ’ਤੇ ਵੇਚੇ ਜਾ ਰਹੇ ਸਾਮਾਨ ਨੂੰ ਕਬਜ਼ੇ ਵਿੱਚ ਲੈ ਕੇ ਤਿੰਨ ਟਰੱਕ ਭਰੇ ਤੇ ਨਿਗਮ ਦੇ ਸਟੋਰ ’ਚ ਜਮ੍ਹਾਂ ਕਰਵਾਇਆ। ਅੱਜ ਕੀਤੀ ਸਾਂਝੀ ਕਾਰਵਾਈ ਦੌਰਾਨ ਅੰਮ੍ਰਿਤਸਰ ਟਰੈਫਿਕ ਪੁਲੀਸ ਦੇ ਇੰਚਾਰਜ ਏਡੀਸੀਪੀ ਹਰਪਾਲ ਸਿੰਘ, ਥਾਣਾ ਮੁਖੀ ਸਿਟੀ ਕੋਤਵਾਲੀ ਅਤੇ ਨਗਰ ਨਿਗਮ ਦੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਨੇ ਟੀਮਾਂ ਨਾਲ ਹੈਰੀਟੇਜ ਸਟਰੀਟ ਦਾ ਦੌਰਾ ਕੀਤਾ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਕੱਲ੍ਹ ਹੀ ਨਾਜਾਇਜ਼ ਕਬਜ਼ੇ ਨਾ ਕਰਨ ਦੀ ਚਿਤਾਵਨੀ ਦਿੱਤੀ ਸੀ, ਪਰ ਇਸ ਚਿਤਾਵਨੀ ਦੇ ਬਾਵਜੂਦ ਕਈ ਦੁਕਾਨਦਾਰਾਂ ਦਾ ਸਾਮਾਨ ਫੁੱਟਪਾਥਾਂ ’ਤੇ ਪਿਆ ਸੀ, ਜਿਸ ਨੂੰ ਦੋਨਾਂ ਵਿਭਾਗਾਂ ਦੀ ਟੀਮ ਨੇ ਜ਼ਬਤ ਕਰ ਲਿਆ।
ਨਗਰ ਨਿਗਮ ਅਤੇ ਟਰੈਫਿਕ ਪੁਲੀਸ ਦੇ ਅਧਿਕਾਰੀਆਂ ਨੇ ਇੱਕ ਸਾਂਝੇ ਬਿਆਨ ਵਿੱਚ ਅੱਜ ਮੁੜ ਇਸ ਵਿਰਾਸਤੀ ਸਟਰੀਟ ’ਤੇ ਕਬਜ਼ਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ, ਕਿਉਂਕਿ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਸਥਾਨਾਂ ’ਤੇ ਰੋਜ਼ਾਨਾ ਆਉਂਦੇ ਹਨ ਲੱਖਾਂ ਸ਼ਰਧਾਲੂਆਂ ਨੂੰ ਨਾਜਾਇਜ਼ ਕਬਜ਼ਿਆਂ ਕਾਰਨ ਭਾਰੀ ਦਿੱਕਤ ਹੁੰਦੀ ਹੈ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਸਰਕਾਰ ਗ਼ਰੀਬ ਲੋਕਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੁੰਦੀ, ਪਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਾਰਵਾਈ ਜ਼ਰੂਰੀ ਸੀ ਅਤੇ ਇਹ ਵੀ ਕਿਹਾ ਗਿਆ ਕਿ ਹੁਣ ਇਹ ਜ਼ਬਤ ਕੀਤਾ ਗਿਆ ਸਾਮਾਨ ਕਿਸੇ ਵੀ ਕੀਮਤ ’ਤੇ ਛੱਡਿਆ ਨਹੀਂ ਜਾਵੇਗਾ। ਇਸ ਲਈ ਦੁਕਾਨਦਾਰ ਸਾਮਾਨ ਆਪਣੀਆਂ ਦੁਕਾਨਾਂ ਦੇ ਅੰਦਰ ਹੀ ਰੱਖਣ।

Advertisement

Advertisement