ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ ਦਾ ਪਾਣੀ ਬਚਾਉਣ ਦੀ ਮੁਹਿੰਮ ਜ਼ੋਰ ਫੜਨ ਲੱਗੀ

10:49 AM Jun 26, 2024 IST
ਸਤਲੁਜ ਦੇ ਪਾਣੀ ਨੂੰ ਬਚਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਲੱਖਾ ਸਿਧਾਣਾ ਤੇ ਹੋਰ ਕਾਰਕੁਨ।

ਨਿੱਜੀ ਪੱਤਰ ਪ੍ਰੇਰਕ
ਮੋਗਾ, 25 ਜੂਨ
ਸਤਲੁਜ ਅਤੇ ਬੁੱਢੇ ਦਰਿਆ ਦੇ ਸੰਗਮ ਵਾਲੀ ਜਗ੍ਹਾ ਪਿੰਡ ਵਲੀਪੁਰ ਜ਼ਿਲ੍ਹਾ ਲੁਧਿਆਣਾ ਤੋਂ ਪੰਜਾਬ ਦੇ ਚਿੰਤਕ ਲੋਕਾਂ ਵੱਲੋਂ ਸਤਲੁਜ ਨੂੰ ਬਚਾਉਣ ਦੀ ਵਿੱਢੀ ਗਈ ਮੁਹਿੰਮ ਜ਼ੋਰ ਫੜਨ ਲੱਗੀ ਹੈ। ਇਥੇ ਅੱਜ ਨਰੋਆ ਪੰਜਾਬ ਮੰਚ ਅਤੇ ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ ਵੱਲੋਂ ਮੀਟਿੰਗ ਕੀਤੀ ਗਈ। ਅਗਲੀ ਮੀਟਿੰਗ 3 ਜੁਲਾਈ ਨੂੰ ਬਰਨਾਲਾ ਵਿੱਚ ਕੀਤੀ ਜਾਵੇਗੀ, ਜਿਥੇ ਮੰਚ ਦਾ ਨਾਮ, ਝੰਡਾ, ਸਲੋਗਨ ਅਤੇ ਫਲੈਕਸਾਂ ਜਾਰੀ ਕੀਤੀਆਂ ਜਾਣਗੀਆਂ। 15 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਲੁਧਿਆਣਾ ਪਹੁੰਚਣ ਲਈ ਜਨਤਕ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਡਾ. ਅਮਨਦੀਪ ਸਿੰਘ ਬੈਂਸ, ਲੱਖਾ ਸਿੰਘ ਸਿਧਾਣਾ, ਕੁਲਦੀਪ ਸਿੰਘ ਖਹਿਰਾ, ਕਮਲਜੀਤ ਸਿੰਘ ਬਰਾੜ ਅਤੇ ਮਹਿੰਦਰ ਪਾਲ ਲੂੰਬਾ ਨੇ ਕਿਹਾ ਕਿ ਸਤਲੁਜ ਦੇ ਪਾਣੀ ਅੰਦਰ ਜ਼ਹਿਰ ਮਿਲਾ ਕੇ ਪੰਜਾਬੀਆਂ ਦੇ ਕੀਤੇ ਜਾ ਰਹੇ ਅਣ ਐਲਾਨੇ ਨਰ ਸੰਘਾਰ ਵਿਰੁੱਧ ਲੜਾਈ ਵਿੱਢੇ ਨੂੰ ਅੱਠ ਸਾਲ ਹੋ ਚੁੱਕੇ ਹਨ ਤੇ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਅਨੇਕਾਂ ਆਗੂਆਂ ਵੱਲੋਂ ਪਿੰਡ ਵਲੀਪੁਰ ਤੋਂ ਕਾਲੇ ਪਾਣੀ ਦੀਆਂ ਬੋਤਲਾਂ ਭਰ ਭਰ ਕੇ ਪੂਰੇ ਪੰਜਾਬ ਦੇ ਲੋਕਾਂ ਨੂੰ ਦਿਖਾਈਆਂ ਸਨ ਅਤੇ ਸਤਲੁਜ ਨੂੰ ਬਚਾਉਣ ਦੇ ਨਾਂ ’ਤੇ ਰੱਜ ਕੇ ਰਾਜਨੀਤੀ ਕੀਤੀ ਸੀ ਤੇ ਲੋਕਾਂ ਦੀਆਂ ਵੋਟਾਂ ਹਾਸਲ ਕੀਤੀਆਂ ਸਨ। ਤਤਕਾਲੀ ਕਾਂਗਰਸ ਸਰਕਾਰ ਮੌਕੇ ਬੁੱਢੇ ਦਰਿਆ ਦੇ ਸਫ਼ਾਈ ਪ੍ਰਾਜੈਕਟਾਂ ਲਈ 840 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਫੰਡਾਂ ਦੀ ਵਰਤੋਂ ਕਰਨ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ ਹੈ। ਸੈਂਕੜਿਆਂ ਦੀ ਗਿਣਤੀ ਵਿੱਚ ਚੱਲ ਰਹੀਆਂ ਰੰਗਾਈ ਮਿੱਲਾਂ ਸਰਕਾਰੀ ਛਤਰ ਛਾਇਆ ਹੇਠ ਰੋਜ਼ਾਨਾ ਪੰਜਾਬ ਦੇ ਅਮ੍ਰਿੰਤ ਵਰਗੇ ਪਾਣੀਆਂ ਵਿੱਚ ਜ਼ਹਿਰਾਂ ਮਿਲਾ ਕੇ ਪੰਜਾਬੀਆਂ ਦਾ ਨਰ ਸੰਘਾਰ ਕਰ ਰਹੀਆਂ ਹਨ। ਵਾਤਾਵਰਨ ਕਾਰਕੁਨਾਂ ਨੇ ਐਲਾਨ ਕੀਤਾ ਕਿ ਜੇਕਰ 15 ਅਗਸਤ ਤੱਕ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਅਗਸਤ ਮਹੀਨੇ ਲੁਧਿਆਣਾ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ ਤੇ 15 ਸਤੰਬਰ ਨੂੰ ਬੁੱਢੇ ਦਰਿਆ ਨੂੰ ਬੰਨ੍ਹ ਮਾਰਨ ਲਈ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਹਜ਼ਾਰਾਂ ਪੰਜਾਬੀ ਲੁਧਿਆਣੇ ਵੱਲ ਕੂਚ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿੱਚ ਜਾ ਕੇ ਜਨਤਕ ਲਾਮਬੰਦੀ ਕੀਤੀ ਜਾਵੇਗੀ।
ਉਨ੍ਹਾਂ ਮੋਗੇ ਦੇ ਵਾਤਾਵਰਨ ਕਾਰਕੁਨਾਂ ਨੂੰ ਇਸ ਸਬੰਧੀ ਅੱਜ ਤੋਂ ਹੀ ਸ਼ੋਸ਼ਲ ਮੀਡੀਆ ਰਾਹੀਂ ਲਾਮਬੰਦੀ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ।

Advertisement

Advertisement
Advertisement