ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ (ਅ) ਦੇ ਉਮੀਦਵਾਰ ਨੇ ਗੁਰਦੁਆਰੇ ਮੱਥਾ ਟੇਕ ਕੇ ਚੋਣ ਮੁਹਿੰਮ ਆਰੰਭੀ

08:49 AM Apr 25, 2024 IST
ਪਾਰਟੀ ਉਮੀਦਵਾਰ ਰਾਜ ਜਤਿੰਦਰ ਸਿੰਘ ਬਿੱਟੂ ਤੇ ਇਮਾਨ ਸਿੰਘ ਮਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 24 ਅਪਰੈਲ
ਲੋਕ ਸਭਾ ਚੋਣਾਂ ਲਈ ਅਕਾਲੀ ਦਲ (ਅੰਮ੍ਰਿਤਸਰ) ਦੇ ਫ਼ਤਹਿਗੜ੍ਹ ਸਾਹਿਬ ਰਾਖਵੇਂ ਹਲਕੇ ਤੋਂ ਉਮੀਦਵਾਰ ਰਾਜ ਜਤਿੰਦਰ ਸਿੰਘ ਬਿੱਟੂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਗ਼ਾਜ਼ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਸਣੇ ਵੱਡੀ ਗਿਣਤੀ ਸਮਰਥਕ ਮੌਜੂਦ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਸਮੁੱਚੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ, ਹਰਿਆਣਾ ਦੀਆਂ ਦੋ ਸੀਟਾਂ ਕਰਨਾਲ ਤੇ ਕੁਰੂਕਸੇਤਰ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਉਹ ਇਸ ਸੋਚ ਤੇ ਸਿਧਾਂਤ ਨੂੰ ਲੈ ਕੇ ਚੋਣ ਲੜ ਰਹੇ ਹਨ ਕਿ ਇੱਥੇ ਬਿਨਾਂ ਕਿਸੇ ਭੇਦਭਾਵ, ਜਾਤ-ਪਾਤ, ਊਚ-ਨੀਚ, ਅਮੀਰ-ਗਰੀਬ ਆਦਿ ਦੇੇੇੇ ਵਖਰੇਵਿਆਂ ਤੋਂ ਬਿਨਾਂ ਬਰਾਬਰਤਾ ਹੋਵੇ ਅਤੇ ਦੇਸ਼ ਦਾ ਨਾਮ ਭਾਰਤ ਦੀ ਥਾਂ ’ਤੇ ‘ਬੇਗਮਪੁਰਾ’ ਹੋਵੇ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰ ਜਿੱਤਣ ਮਗਰੋਂ ਸੰਸਦ ਵਿੱਚ ਜਾ ਕੇ ਇਹ ਆਵਾਜ਼ ਨੂੰ ਬੁਲੰਦ ਕਰਨਗੇ। ਉਨ੍ਹਾਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਦੇ ਨਾਲ-ਨਾਲ ਆਪਣੇ ਦਸਵੰਧ ਅਤੇ ਹੋਰ ਸਾਧਨਾਂ ਦੀ ਵਰਤੋਂ ਕਰ ਕੇ ਪਾਰਟੀ ਉਮੀਦਵਾਰਾਂ ਨੂੰ ਸਫ਼ਲ ਬਣਾਉਣ। ਇਸ ਮੌਕੇ ਪਾਰਟੀ ਦੇ ਉਮੀਦਵਾਰ ਰਾਜ ਜਤਿੰਦਰ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement

Advertisement
Advertisement