ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਮੀਦਵਾਰਾਂ ਨੇ ਗਰਮੀ ਦੇ ਬਾਵਜੂਦ ਚੋਣ ਪ੍ਰਚਾਰ ਮਘਾਇਆ

11:02 AM May 26, 2024 IST
ਖੰਨਾ ’ਚ ਰੋਡ ਸ਼ੋਅ ਕਰਦੇ ਹੋਏ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਤੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ।

ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਮਈ
ਪੰਜਾਬ ’ਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਚੋਣਾਂ ਵਿਚ ਵੋਟਰਾਂ ਨਾਲ ਸੰਪਰਕ ਬਣਾਉਣ ਲਈ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿਚ ਲੱਗੀਆਂ ਹੋਈਆਂ ਹਨ। ਉਮੀਦਵਾਰਾਂ ਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਇਕੱਠ ਕੀਤੇ ਜਾ ਰਹੇ ਹਨ। ਅਤਿ ਦੀ ਗਰਮੀ ਦੇ ਬਾਵਜੂਦ ਸਾਰੀਆਂ ਸਿਆਸੀ ਜਮਾਤਾਂ ਦੇ ਚੋਣ ਜਲਸਿਆਂ ਵਿਚ ਲੋਕਾਂ ਦਾ ਭਰਵਾਂ ਇਕੱਠ ਜ਼ਰੂਰ ਹੁੰਦਾ ਹੈ ਪਰ ਵੋਟ ਪਾਉਣ ਸਬੰਧੀ ਵੋਟਰਾਂ ਨੇ ਚੁੱਪ ਧਾਰੀ ਹੋਈ ਹੈ ਜਿਸ ਕਾਰਨ ਕਿਸੇ ਵੀ ਉਮੀਦਵਾਰ ਦੀ ਜਿੱਤ-ਹਾਰ ਸਬੰਧੀ ਕੋਈ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ਕਿਉਂਕਿ ਪਹਿਲਾਂ ਵਾਂਗ ਵੋਟਰ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਹਨ। ਇਸ ਵਾਰ ਕਈ ਪਾਰਟੀਆਂ ਮੈਦਾਨ ਵਿਚ ਹਨ, ਜਿਸ ਕਾਰਨ ਵੋਟਰਾਂ ਦਾ ਰੁਝਾਨ ਵੀ ਕਿਸੇ ਦੇ ਸਮਝ ਵਿਚ ਨਹੀਂ ਆ ਰਿਹਾ। ਆਪਣੇ ਚੋਣ ਜਲਸਿਆਂ ਵਿਚ ਲੋਕਾਂ ਦਾ ਇਕੱਠ ਦੇਖ ਕੇ ਉਮੀਦਵਾਰ ਜ਼ਰੂਰ ਖੁਸ਼ ਹੁੰਦੇ ਹਨ। ਇਸ ਤਹਿਤ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੱਖ ਵੱਖ ਥਾਵਾਂ ’ਤੇ ਜਨ ਸਭਾਵਾਂ ਕਰ ਰਹੇ ਹਨ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਸੱਤ ਦਹਾਕਿਆਂ ਤੱਕ ਸਿਰਫ਼ ਆਪਣੇ ਪਰਿਵਾਰ ਲਈ ਹੀ ਕੰਮ ਕੀਤਾ ਹੈ ਅਤੇ ਆਮ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਕਦੇ ਵੀ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਭਾਜਪਾ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਇਕ ਇਕ ਵਾਅਦਾ ਪੂਰਾ ਕਰਦਿਆਂ ਬਿਨਾਂ ਪੱਖਪਾਤ ਵਿਕਾਸ ਕਰਵਾਇਆ। ਇਸ ਮੌਕੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸੁਦਰਸ਼ਨ ਕੁਮਾਰ ਪੱਪੂ ਹਾਜ਼ਰ ਸਨ।
ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ.ਅਮਰ ਸਿੰਘ ਨੇ ਵੱਖ ਵੱਖ ਪਿੰਡਾਂ ਵਿਚ ਚੋਣ ਜਲਸੇ ਕਰਦਿਆਂ ਆਪਣੀ ਪਿਛਲੀ ਕਾਰਗੁਜ਼ਾਰੀ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਆਪ ਮੁਹਾਰੇ ਝੁਕਾਅ ਹੈ ਕਿਉਂਕਿ ਲੋਕ ਵੀ ਸਮਝ ਚੁੱਕੇ ਹਨ ਕਿ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਕੇਂਦਰ ’ਚ ਭਾਜਪਾ ਸਰਕਾਰ ਹੋਣ ਦੇ ਬਾਵਜੂਦ ਵੀ ਉਹ ਬਤੌਰ ਮੈਂਬਰ ਪਾਰਲੀਮੈਂਟ ਹਲਕੇ ਲਈ ਵੱਡੇ ਪੱਧਰ ਤੇ ਫੰਡ ਲੈ ਕੇ ਆਉਣ ਵਿਚ ਕਾਮਯਾਬ ਹੋਏ ਹਨ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਸਗੋਂ ਦੇਸ਼ ਬਚਾਉਣ ਦੀ ਲੜਾਈ ਹੈ ਜਿਸ ਵਿਚ ਹਰ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
ਇਸੇ ਤਰ੍ਹਾਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਇੰਜ.ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਚੋਣ ਜਲਸੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਿਆਂਦੀਆਂ ਗਈਆਂ ਸਨ। ਜਿੰਨੇ ਕੰਮ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਬਾਲਮੀਕਿ ਨੇ ਵੀ ਚੋਣਾਂ ਸਬੰਧੀ ਵੋਟਰਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ਵਿਚ ਹਰ ਵਰਗ ਦਾ ਬਿਨਾਂ ਪੱਖਪਾਤ ਵਿਕਾਸ ਕਰਦਿਆਂ ਦੇਸ਼ ਨੂੰ ਮੋਹਰੀ ਦੇਸ਼ਾਂ ਦੀ ਕਤਾਰ ਵਿਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ।

Advertisement

Advertisement
Advertisement