ਅਮਰੀਕਾ ’ਚ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ
ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਜਥੇਦਾਰ ਜਸਵਿੰਦਰ ਸਿੰਘ ਜੱਸੀ ਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਅਮਰੀਕਾ ਵਿੱਚ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕੀਤੀ ਗਈ। ਅਮਰੀਕਾ ਸਥਿਤ ਪਲੇਨਫੀਲਡ ਇੰਡਿਆਨਾ ਦੇ ਗੁਰਦੁਆਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ। ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 22 ਜੂਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬਲੋਹ ਗ੍ਰੰਥ ਦੇ ਪਾਠ ਆਰੰਭ ਹੋਏ ਸਨ ਜਿਨ੍ਹਾਂ ਦੇ ਭੋਗ 24 ਜੂਨ ਨੂੰ ਪਾੲੇ ਗਏ। ਇਸ ਉਪਰੰਤ ਨਿਹੰਗ ਸਿੰਘਾਂ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸਮਾਗਮ ਮੌਕੇ ਗਿਆਨੀ ਸ਼ੇਰ ਸਿੰਘ ਅੰਬਾਲਾ, ਬਾਬਾ ਮਨਮੋਹਨ ਸਿੰਘ ਬਾਰਨ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ ਨੇ ਦਸਮ ਦੀ ਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਸ਼ਿਕਾਗੋ ਤੋਂ ਬਾਬਾ ਦਲਜੀਤ ਸਿੰਘ, ਬਾਬਾ ਮੁਖਤਿਆਰ ਸਿੰਘ, ਜਥੇ: ਰਘਬੀਰ ਸਿੰਘ ਕੈਨੇਡਾ, ਭਾਈ ਅਮਰੀਕ ਸਿੰਘ ਨਿਹੰਗ ਸਿੰਘ ਅਮਰੀਕਾ, ਬਾਬਾ ਸੁਖਬੀਰ ਸਿੰਘ, ਬਾਬਾ ਗੁਰਮੇਲ ਸਿੰਘ ਕੈਨੇਡਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ