ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਲੱਕੜ ਦੀ ਭਰੀ ਟਰਾਲੀ ਨਾਲ ਟਕਰਾਈ, ਤਿੰਨ ਹਲਾਕ

07:45 AM Mar 05, 2024 IST
ਹਾਦਸੇ ਦੌਰਾਨ ਨੁਕਸਾਨੀ ਕਾਰ ।

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 4 ਮਾਰਚ
ਇੱਥੇ ਮੋਗਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਅੱਜ ਬਾਅਦ ਦੁਪਹਿਰ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਮੱਖੂ ਵੱਲੋਂ ਆ ਰਹੀ ਇੱਕ ਸੈਂਟਰੋ ਕਾਰ ਜਦੋਂ ਪਿੰਡ ਪੀਰ ਮੁਹੰਮਦ ਕੋਲ ਪਹੁੰਚੀ ਤਾਂ ਸੜਕ ’ਤੇ ਖੜ੍ਹੀ ਲੱਕੜਾਂ ਨਾਲ ਭਰੀ ਇੱਕ ਟਰਾਲੀ ਵਿੱਚ ਜਾ ਵੱਜੀ। ਇਹ ਟੱਕਰ ਐਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਥਾਂ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਜ਼ੀਰਾ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਕਾਰ ਸਵਾਰ ਤੀਸਰੇ ਵਿਅਕਤੀ ਨੂੰ ਵੀ ਮ੍ਰਿਤਕ ਐਲਾਨ ਦਿੱਤਾ ਜਦਕਿ ਚੌਥੇ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਵਾਲੀ ਥਾਂ ਦੀ ਜਾਂਚ ਆਰੰਭ ਦਿੱਤੀ ਹੈ। ਜਾਂਚ ਅਧਿਕਾਰੀਆਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੈਂਟਰੋ ਕਾਰ ਵਿੱਚ ਸਵਾਰ ਇਹ ਵਿਅਕਤੀ ਖਾਲੜਾ ਦੇ ਦੱਸੇ ਜਾ ਰਹੇ ਹਨ, ਜੋ ਕਿ ਕਿਸੇ ਕੰਮ ਲਈ ਲੁਧਿਆਣਾ ਵੱਲ ਜਾ ਰਹੇ ਸਨ। ਇਸ ਦੌਰਾਨ ਲੱਕੜ ਦੀ ਭਰੀ ਹੋਈ ਇੱਕ ਟਰੈਕਟਰ-ਟਰਾਲੀ ਖਰਾਬ ਹੋਣ ਕਾਰਨ ਸੜਕ ਕਿਨਾਰੇ ਖੜ੍ਹੀ ਸੀ ਜਿਸ ਵਿੱਚ ਇਹ ਸੈਂਟਰੋ ਕਾਰ ਜਾ ਵੱਜੀ। ਪੁਲੀਸ ਅਨੁਸਾਰ ਹਾਦਸੇ ਮਗਰੋਂ ਟਰੈਕਟਰ ਚਾਲਕ ਟਰੈਕਟਰ ਲੈ ਕੇ ਫਰਾਰ ਹੋ ਗਿਆ ਜਦਕਿ ਟਰਾਲੀ ਉੱਥੇ ਹੀ ਛੱਡ ਗਿਆ। ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਪਹੁੰਚਾ ਦਿੱਤੀਆਂ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਆਰੰਭ ਦਿੱਤੀ ਹੈ।

Advertisement

ਮੈਨਹੋਲ ਦੇ ਟੋਏ ਕਾਰਨ ਵਾਪਰੇ ਸੜਕ ਹਾਦਸੇ ’ਚ ਦੋ ਹਲਾਕ

ਤਰਨ ਤਾਰਨ (ਪੱਤਰ ਪ੍ਰੇਰਕ): ਤਰਨ ਤਾਰਨ ਸ਼ਹਿਰ ਦੀ ਮੁੱਖ ਸੜਕ ’ਤੇ ਅੰਦਰ ਨੂੰ ਧਸੇ ਹੋਏ ਮੈਨਹੋਲ ਕਰ ਕੇ ਬੀਤੀ ਦੇਰ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੰਜਾਬ ਪੁਲੀਸ ਦੇ ਸਿਪਾਹੀ ਜੁਗਰਾਜ ਸਿੰਘ (23) ਤੇ ਤਰਨ ਤਾਰਨ ਦੇ ਮੁਹੱਲਾ ਗੋਕਲਪੁਰ ਦੇ ਵਾਸਨੀਕ ਅਮਰਜੀਤ ਸਿੰਘ (24) ਵਜੋਂ ਹੋਈ ਹੈ। ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿਪਾਹੀ ਜੁਗਰਾਜ ਸਿੰਘ ਸਥਾਨਕ ਪੁਲੀਸ ਲਾਈਨ ਦੇ ਕੁਆਰਟਰਾਂ ਵਿੱਚ ਰਹਿੰਦਾ ਸੀ ਤੇ ਇੱਕ ਕਾਰ ਵਿੱਚ ਉਹ ਘਰ ਪਰਤ ਰਿਹਾ ਸੀ। ਇਸ ਦੌਰਾਨ ਕਾਰ ਦਾ ਖੱਬੇ ਪਾਸੇ ਦਾ ਇੱਕ ਟਾਇਰ ਮੈਨਹੋਲ ਦੇ ਟੋਏ ਵਿੱਚ ਵੱਜ ਕੇ ਫਟ ਗਿਆ ਤੇ ਕਾਰ ਦਾ ਸੰਤੁਲਨ ਵਿਗੜ ਗਿਆ। ਕਾਰ ਅੱਗੇ ਜਾ ਰਹੇ ਐਕਟਿਵਾ ਸਕੂਟਰ ਵਿੱਚ ਜਾ ਵੱਜੀ। ਇਸ ਦੌਰਾਨ ਐਕਟਿਵਾ ਸਵਾਰ ਅਮਰਜੀਤ ਸਿੰਘ ਦੇ ਸਿਰ ਵਿੱਚ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਸੜਕ ਕੰਢੇ ਬਣੇ ਪੱਥਰ ਦੇ ਗਮਲੇ ਵਿੱਚ ਵੱਜੀ ਤੇ ਜੁਗਰਾਜ ਸਿੰਘ ਦੀ ਵੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਨੇ ਜੁਗਰਾਜ ਸਿੰਘ ਦੇ ਚਾਚਾ ਰੇਸ਼ਮ ਸਿੰਘ ਤੇ ਅਮਰਜੀਤ ਸਿੰਘ ਦੇ ਰਿਸ਼ਤੇਦਾਰ ਰਾਜਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕੇਸ ਦਰਜ ਕਰ ਲਿਆ ਹੈ।

Advertisement
Advertisement