ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ

07:17 AM Jun 27, 2024 IST

ਪੱਤਰ ਪ੍ਰੇਰਕ
ਨਥਾਣਾ, 26 ਜੂਨ
ਸਥਾਨਕ ਭਗਤਾ ਰੋਡ ’ਤੇ ਕਾਰ ਚਾਲਕ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਹਸਪਤਾਲ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਵਾਹਨ ਚਾਲਕ ਪਿੰਡ ਕਲਿਆਣ ਸੁੱਖਾ ਦੇ ਰਹਿਣ ਵਾਲੇ ਹਨ। ਕਾਰ ਚਾਲਕ ਜਸਵੰਤ ਸਿੰਘ ਕਲਿਆਣ ਸੁੱਖਾ ਤੋਂ ਨਥਾਣਾ ਆ ਰਿਹਾ ਸੀ, ਉਸ ਨਾਲ ਨਾਇਬ ਸਿੰਘ ਬੈਠਾ ਸੀ। ਦੂਜੇ ਪਾਸੇ ਨੌਜਵਾਨ ਰਾਜਵਿੰਦਰ ਸਿੰਘ ਰਾਜੂ ਟਿਊਸ਼ਨ ਪੜ੍ਹ ਕੇ ਮੋਟਰਸਾਈਕਲ ’ਤੇ ਵਾਪਸ ਪਿੰਡ ਪਰਤ ਰਿਹਾ ਸੀ। ਤੇਜ਼ ਰਫ਼ਤਾਰ ਕਾਰ ਚਾਕਲ ਨੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ ਜਿਸ ਕਾਰਨ ਰਾਜਵਿੰਦਰ ਸਿੰਘ ਰਾਜੂ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਕਾਰਨ ਕਾਰ ਪਲਟ ਗਈ। ਘਟਨਾ ਸਥਾਨ ’ਤੇ ਪੁੱਜੇ ਲੋਕਾਂ ਨੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਅਤੇ ਜ਼ਖ਼ਮੀ ਰਾਜੂ ਨੂੰ ਮੁੱਢਲੇ ਇਲਾਜ ਵਾਸਤੇ ਸਥਾਨਕ ਹਸਪਤਾਲ ਲਿਆਂਦਾ ਗਿਆ। ਦੱਸਿਆ ਗਿਆ ਹੈ ਕਿ ਕਾਰ ਚਾਲਕ ਕਥਿਤ ਨਸ਼ੇ ਦੀ ਹਾਲਤ ਵਿੱਚ ਸਨ। ਪੁਲੀਸ ਘਟਨਾ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕਰ ਰਹੀ ਹੈ।

Advertisement

Advertisement