ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਤ ਜਣਿਆਂ ਨੂੰ ਦਰੜਨ ਵਾਲਾ ਕਾਰ ਚਾਲਕ ਗ੍ਰਿਫ਼ਤਾਰ

07:17 AM Aug 08, 2024 IST

ਪੱਤਰ ਪ੍ਰੇਰਕ
ਪਾਤੜਾਂ, 7 ਅਗਸਤ
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਟਰੱਕ ਯੂਨੀਅਨ ਨੇੜੇ 7 ਜਣਿਆਂ ਨੂੰ ਦਰੜਨ ਵਾਲੀ ਤੇਜ਼ ਰਫ਼ਤਾਰ ਥਾਰ ਦੇ ਨਾਬਾਲਗ ਚਾਲਕ ਨੂੰ ਪਾਤੜਾਂ ਪੁਲੀਸ ਨੇ ਗ੍ਰਿਫਤਾਰ ਕਰਕੇ ਬਾਲ ਸੁਧਾਰ ਜੇਲ੍ਹ ਲੁਧਿਆਣਾ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਬੇਕਾਬੂ ਕਾਰ ਇੱਕ ਖੋਖੇ ’ਤੇ ਜਾ ਚੜ੍ਹੀ ਸੀ।‌ ਹਾਦਸੇ ਵਿੱਚ ਇੱਕ ਦੀ ਮੌਤ ਅਤੇ ਛੇ ਹੋਰ ਜ਼ਖਮੀ ਸਨ। ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਤੇ ਸ਼ਹਿਰੀ ਪੁਲੀਸ ਚੌਕੀ ਪਾਤੜਾਂ ਦੇ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਅਤੇ ਜ਼ਖਮੀਆਂ ਨੂੰ ਇਨਸਾਫ਼ ਦਿਵਾਉਣ ਲਈ ਕਾਰ ਚਾਲਕ ਅਰਮਾਨ ਸਿੰਗਲਾ ਖਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਮਗਰੋਂ ਉਸ ਨੂੰ ਬਾਲ ਸੁਧਾਰ ਜੇਲ੍ਹ ਲੁਧਿਆਣਾ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਹਲਾਕ ਤਰਸੇਮ ਲਾਲ ਵਾਸੀ ਪਾਤੜਾਂ ਦੇ ਲੜਕੇ ਰਜਿੰਦਰ ਕੁਮਾਰ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ।

Advertisement

Advertisement