For the best experience, open
https://m.punjabitribuneonline.com
on your mobile browser.
Advertisement

ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ; ਨੌਜਵਾਨ ਜ਼ਖ਼ਮੀ

08:26 AM Sep 26, 2024 IST
ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ  ਨੌਜਵਾਨ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਜਲੰਧਰ, 25 ਸਤੰਬਰ
ਸਥਾਨਕ ਦਿਓਲ ਨਗਰ ਨੇੜੇ ਇਕ ਲਗਜ਼ਰੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਚਲਾ ਰਿਹਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਦੇਰ ਰਾਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ ਉਸ ਦੀ ਜਾਨ ਖਤਰੇ ਤੋਂ ਬਾਹਰ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਕਰੀਬ 11:30 ਵਜੇ ਵਾਪਰਿਆ। ਜਲੰਧਰ-ਨਕੋਦਰ ਹਾਈਵੇਅ ’ਤੇ ਦਿਓਲ ਨਗਰ ਨੇੜੇ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਹਾਈ ਐਕਸਟੈਨਸ਼ਨ ਤਾਰਾਂ ਸੜਕ ’ਤੇ ਡਿੱਗ ਗਈਆਂ। ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਸੜਕ ’ਤੇ ਪਏ ਵੱਡੇ ਟੋਏ ਕਾਰਨ ਵਾਪਰਿਆ। ਕਾਰ ਬਚਾਉਣ ਦੀ ਕੋਸ਼ਿਸ਼ ਦੌਰਾਨ ਲੜਕੇ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭੇ ਨਾਲ ਟਕਰਾ ਗਈ। ਦੇਰ ਰਾਤ ਮੌਕੇ ’ਤੇ ਪੁੱਜੀ ਪੁਲੀਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement