For the best experience, open
https://m.punjabitribuneonline.com
on your mobile browser.
Advertisement

ਕਾਰ ਸਵਾਰਾਂ ਨੇ ਗੋਲੀਆਂ ਚਲਾਈਆਂ; ਇੱਕ ਜ਼ਖ਼ਮੀ

10:56 AM Oct 10, 2024 IST
ਕਾਰ ਸਵਾਰਾਂ ਨੇ ਗੋਲੀਆਂ ਚਲਾਈਆਂ  ਇੱਕ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 9 ਅਕਤੂਬਰ
ਇਲਾਕੇ ਦੇ ਪਿੰਡ ਸੁਰਸਿੰਘ ਵਿੱਚ ਬੀਤੇ ਦਿਨ ਕਾਰ ਸਵਾਰ ਚਾਰ ਜਣਿਆਂ ਨੇ ਗੋਲੀਆਂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹੋਏ ਹੀਰਾ ਸਿੰਘ ਵਾਸੀ ‘ਪੱਤੀ ਲਹੀਆਂ ਕੀ’ ਸੁਰਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਭਿੱਖੀਵਿੰਡ ਦੇ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਹੀਰਾ ਸਿੰਘ ਆਪਣੇ ਪਿਤਾ ਜੱਸਾ ਸਿੰਘ ਨਾਲ ਡੇਰਾ ਬਾਬਾ ਯਾਨੇ ਸ਼ਾਹ ਦੇ ਘੋੜਿਆਂ ਨੂੰ ਪੱਠੇ ਪਾ ਰਿਹਾ ਸੀ ਤਾਂ ਉਥੇ ਕਾਰ ਵਿੱਚ ਆਏ ਹਮਲਾਵਰਾਂ ਨੇ ਉਸ ’ਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਚਾਰ ਵਿੱਚੋਂ ਤਿੰਨ ਹਮਲਾਵਰਾਂ ਦੀ ਪਛਾਣ ਉਸੇ ਪਿੰਡ ਸੁਰਸਿੰਘ ਦੇ ਵਾਸੀ ਨਵਦੀਪ ਸਿੰਘ ਨੋਵੀ, ਆਕਾਸ਼ ਸਿੰਘ ਅਤੇ ਜੋਬਨ ਸਿੰਘ ਵਜੋਂ ਕੀਤੀ ਗਈ ਹੈ, ਜਦੋਂ ਕਿ ਕਾਰ ਨੂੰ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Advertisement
Author Image

Advertisement