ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਸਵਾਰਾਂ ਨੇ ਵਿਦਿਆਰਥੀਆਂ ਉੱਤੇ ਗੋਲੀਆਂ ਚਲਾਈਆਂ

08:08 AM Jul 28, 2024 IST

ਜੋਗਿੰਦਰ ਸਿੰਘ ਓਬਰਾਏ
ਖੰਨਾ, 27 ਜੁਲਾਈ
ਇੱਥੋਂ ਦੇ ਸਮਰਾਲਾ ਰੋਡ ’ਤੇ ਸਥਿਤ ਏਐੱਸ ਕਾਲਜ ਵਿੱਚ ਵਿਦਿਆਰਥੀਆਂ ਵਿੱਚ ਲੜਾਈ ਹੋ ਗਈ। ਇਸ ਦੌਰਾਨ ਕੁਝ ਵਿਅਕਤੀਆਂ ਨੇ ਵਿਦਿਆਰਥੀਆਂ ’ਤੇ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਕਾਲਜ ਦਾ ਇੱਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸ ਕਾਲਜ ਵਿੱਚ ਦੁਪਹਿਰ ਕਰੀਬ ਦੋ ਵਜੇ ਕਾਰ ਵਿੱਚ ਆਏ ਚਾਰ ਨੌਜਵਾਨਾਂ ਨੇ ਵਿਦਿਆਰਥੀਆਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸੇ ਦੌਰਾਨ ਇੱਕ ਗੋਲੀ ਕਾਲਜ ਦੇ ਮੁਲਾਜ਼ਮ ਹੁਸਨ ਲਾਲ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹੁਸਨ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਰੈਫਰ ਕਰ ਦਿੱਤਾ ਗਿਆ। ਮੌਕੇ ’ਤੇ ਟੀਮ ਸਣੇ ਪੁੱਜੇ ਐੱਸਐੱਸਪੀ ਅਮਨੀਤ ਕੌਂਡਲ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਿੰਸੀਪਲ ਕੇਕੇ ਸ਼ਰਮਾ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਬੈਠੇ ਸਨ ਕਿ ਅਚਾਨਕ ਕਾਲਜ ਦੇ ਗੇਟ ’ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਜਦੋਂ ਸਟਾਫ ਨਾਲ ਬਾਹਰ ਜਾ ਕੇ ਦੇਖਿਆ ਤਾਂ ਗੋਲੀਆਂ ਚਲਾਉਣ ਵਾਲੇ ਨੌਜਵਾਨ ਦੂਜੇ ਗੇਟ ਤੋਂ ਫ਼ਰਾਰ ਹੋ ਗਏ। ਕਾਲਜ ਦੇ ਸੁਰੱਖਿਆ ਮੁਲਾਜ਼ਮ ਸਤਨਾਮ ਸਿੰਘ ਨੇ ਦੱਸਿਆ ਕਿ ਕਾਲਜ ਦੇ ਬਾਹਰ ਕੁਝ ਵਿਦਿਆਰਥੀਆਂ ਦੀ ਲੜਾਈ ਹੋਈ ਸੀ ਜਦੋਂ ਗੋਲੀਆਂ ਦੀ ਆਵਾਜ਼ ਆਈ ਤਾਂ ਉਹ ਬਾਹਰ ਦੇਖਣ ਗਏ, ਇੰਨੇ ਨੂੰ ਇੱਕ ਵਿਦਿਆਰਥੀ ਭੱਜ ਕੇ ਕਾਲਜ ਅੰਦਰ ਆ ਗਿਆ। ਉਸ ’ਤੇ ਪਿੱਛੋਂ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਕਾਲਜ ਦੇ ਮੁਲਾਜ਼ਮ ਹੁਸਨ ਲਾਲ ਦੀ ਲੱਤ ਵਿੱਚ ਲੱਗੀ। ਐੱਸਐੱਸਪੀ ਕੌਂਡਲ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਰ ਸਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement