ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀ ’ਚ ਸਬਜ਼ੀ ਖਰੀਦਣ ਆਏ ਵਿਅਕਤੀ ਦੀ ਗੱਡੀ ਚੋਰੀ

06:36 AM Oct 04, 2024 IST

ਪੱਤਰ ਪ੍ਰੇਰਕ
ਫਗਵਾੜਾ, 3 ਅਕਤੂਬਰ
ਸਬਜ਼ੀ ਮੰਡੀ ’ਚ ਸਬਜ਼ੀ ਖਰੀਦਣ ਆਏ ਵਿਅਕਤੀ ਦੀ ਟਾਟਾ ਏਸ ਗੱਡੀ ਚੋਰੀ ਹੋਣ ਸਬੰਧੀ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303 (2) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਤਿਲਕ ਰਾਜ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਪਿੰਡਾਂ ’ਚ ਸਬਜ਼ੀ ਵੇਚਣ ਦਾ ਕੰਮ ਕਰਦਾ ਹਾਂ ਤੇ ਹਰ ਰੋਜ਼ ਸਬਜੀ ਫਗਵਾੜਾ ਮੰਡੀ ਤੋਂ ਸਬਜ਼ੀ ਲੈ ਕੇ ਜਾਂਦਾ ਹੈ। ਦੋ ਅਕਤੂਬਰ ਨੂੰ ਉਹ ਸਵੇਰੇ ਸਬਜ਼ੀ ਖਰੀਦਣ ਲਈ ਮੰਡੀ ਗਿਆ ਸੀ ਅਤੇ ਉਸ ਨੇ ਆਪਣੇ ਗੱਡੀ ਲਵਲੀ ਕਰਿਆਨਾ ਸਟੋਰ ਦੇ ਸਾਹਮਣੇ ਖੜ੍ਹੀ ਕੀਤੀ ਸੀ। ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਗੱਡੀ ਨਹੀਂ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement