ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਕਾਫ਼ਲਾ ਵੱਡਾ ਹੋ ਰਿਹੈ: ਡੱਲੇਵਾਲ

10:30 AM Sep 11, 2024 IST

ਪੱਤਰ ਪ੍ਰੇਰਕ
ਖਨੌਰੀ, 10 ਸਤੰਬਰ
ਕੇਂਦਰ ਸਰਕਾਰ ਵੱਲੋਂ ਕੀਤੇ ਹੋਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਯੂਪੀ ਤੋਂ ਇੱਕ ਹੋਰ ਕਿਸਾਨ ਜਥੇਬੰਦੀ ਬੀਕੇਯੂ ਕਿਸਾਨ ਕ੍ਰਾਂਤੀ ਦੇ ਵਿਪਨ ਮਲਿਕ, ਚੌਧਰੀ ਰਿਸ਼ੀਪਾਲ, ਰਾਜਿੰਦਰ ਸਿੰਘ ਚਿੰਕਾਰਾ ਸਰਪ੍ਰਸਤ, ਵਿਵੇਕ ਉੱਜਵਲ, ਅਮਨ ਸਾਗਰ, ਵਿਜੇ ਲਕਸ਼ਮੀ ਨੇ ਅੰਦੋਲਨ ਨੂੰ ਹਮਾਇਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਨਾਲ ਲਿਖਤ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਯਾਦ ਕਰਵਾਉਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਅੰਦੋਲਨ ਲੜ ਰਹੇ ਹਨ। ਡੱਲੇਵਾਲ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਕਾਫ਼ਲਾ ਵੱਡਾ ਹੋ ਰਿਹਾ ਹੈ।

Advertisement

Advertisement