ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰੇ ਵਿੱਚ ਜਾਤੀ ਭੇਦ-ਭਾਵ ਦੇ ਦੋਸ਼ਾਂ ਦਾ ਮਾਮਲਾ ਭਖਿਆ

06:59 PM Jun 29, 2023 IST

ਦਰਸ਼ਨ ਸਿੰਘ ਸੋਢੀ

Advertisement

ਐਸ.ਏ.ਐਸ. ਨਗਰ (ਮੁਹਾਲੀ), 28 ਜੂਨ

ਪਿੰਡ ਬਡਾਲਾ-ਨਿਆਂ ਸ਼ਹਿਰ ਦੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਿੱਚ ਜਾਤੀ ਭੇਦ-ਭਾਵ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਇੱਥੇ ਅੱਜ ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਮੌਜੂਦਗੀ ਵਿੱਚ ਸੰਦੀਪ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਕਾਕਾ ਸਿੰਘ, ਗੁਰਦੀਪ ਸਿੰਘ, ਬਾਵਾ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਅਤੇ ਕਰਨ ਸਿੰਘ ਨੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਉਸ ਦੇ ਪੁੱਤਰ ‘ਤੇ ਜਾਤੀ ਭੇਦ-ਭਾਵ ਤੇ ਝਗੜਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ‘ਤੇ ਗੁਰਦੁਆਰੇ ਦੀ ਚੋਣ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਰਾਜਪਾਲ ਸਿੰਘ ਅਤੇ ਗੁਰਪਾਲ ਸਿੰਘ ਦੀ ਡਿਊਟੀ ਲਗਾਈ ਗਈ ਸੀ। ਪ੍ਰਚਾਰਕਾਂ ਦੀ ਰਿਪੋਰਟ ‘ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 17 ਨਵੰਬਰ 2021 ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬਲਵਿੰਦਰ ਸਿੰਘ ਕੁੰਭੜਾ ਨੇ 20 ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਇਨਸਾਫ਼ ਨਾ ਮਿਲਿਆ ਤਾਂ ਐੱਸਐੱਸਪੀ ਤੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

Advertisement

ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਦੋਸ਼ ਨਕਾਰੇ

ਗੁਰਦੁਆਰਾ ਕਮੇਟੀ ਬਡਾਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਜਾਤੀ ਭੇਦ-ਭਾਵ ਅਤੇ ਜਾਤੀ ਸੂਚਕ ਸ਼ਬਦ ਬੋਲ ਕੇ ਜਨਤਕ ਤੌਰ ‘ਤੇ ਜ਼ਲੀਲ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਆਪਸ ਵਿੱਚ ਮਿਲ-ਬੈਠ ਕੇ ਮਸਲੇ ਦਾ ਹੱਲ ਕੀਤਾ ਜਾ ਸਕਦਾ ਹੈ।

Advertisement
Tags :
ਗੁਰਦੁਆਰੇਜਾਤੀਦੋਸ਼ਾਂਭਖਿਆਭੇਦ-ਭਾਵਮਾਮਲਾਵਿੱਚ
Advertisement