ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮਾਮਲਾ ਭਖ਼ਿਆ

07:45 AM Jun 12, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਜੂਨ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਹੁਣ ਮਾਮਲਾ ਤੂਲ ਫੜਨ ਲੱਗਾ ਹੈ। ਇਸ ਸਬੰਧ ਵਿੱਚ ਅੱਜ ਉਸ ਦੇ ਮਾਪਿਆਂ ਤੇ ਹੋਰਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਸ ਨੂੰ ਮਿਲੇ ਲੋਕ ਫਤਵੇ ਦੇ ਮੱਦੇਨਜ਼ਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਲਾਏ ਗਏ ਐਨਐਸਏ (ਕੌਮੀ ਸੁਰੱਖਿਆ ਐਕਟ) ਨੂੰ ਖਤਮ ਕੀਤਾ ਜਾਏ ਅਤੇ ਉਨ੍ਹਾਂ ਦੀ ਰਿਹਾਈ ਕੀਤੀ ਜਾਵੇ।
ਇੱਥੇ ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ, ਪਿਤਾ ਤਰਸੇਮ ਸਿੰਘ , ਚਾਚਾ ਸੁਖਚੈਨ ਸਿੰਘ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਲੋਕਾਂ ਵੱਲੋਂ ਦਿੱਤਾ ਸਮਰਥਨ ਸਾਬਤ ਕਰਦਾ ਹੈ ਕਿ ਉਸ ਵੱਲੋਂ ਹਲਕੇ ਵਿੱਚ ਨਸ਼ਿਆਂ ਖਿਲਾਫ ਚਲਾਈ ਗਈ ਖਾਲਸਾ ਵਹੀਰ ਸਹੀ ਸੀ।
ਲੋਕਾਂ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਉਸ ਖਿਲਾਫ ਐਨਐਸਏ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਝੂਠੇ ਕੇਸ ਰੱਦ ਕਰਕੇ ਉਸ ਦੀ ਰਿਹਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਅਮਰੀਕਾ ਵਿੱਚ ਵੀ ਉਭਾਰਿਆ ਗਿਆ ਹੈ।
ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਉਥੋਂ ਦੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਦੀ ਮਦਦ ਨਾਲ ਇਹ ਮਾਮਲਾ ਅਮਰੀਕੀ ਸਰਕਾਰ ਕੋਲ ਰੱਖਿਆ ਗਿਆ ਹੈ। ਇਸ ਸਬੰਧੀ ਉਹ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕਰਨਗੇ ਅਤੇ ਮੰਗ ਪੱਤਰ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਚੋਣ ਹਾਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਪਾਉਣ ਵਾਲੇ ਲੋਕਾਂ ਨੂੰ ਡਰਾ ਧਮਕਾ ਰਿਹਾ ਹੈ।

Advertisement

Advertisement
Tags :
amritpal singhamritsarletest News Punjabpunjab