ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਜੇ ਤੱਕ ਠੰਢਾ ਨਹੀਂ ਹੋਇਆ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ

06:42 AM Jun 28, 2024 IST
ਸੰਗਰੂਰ ’ਚ ‘ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ’ ਦੇ ਆਗੂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਜੂਨ
ਕਰੀਬ ਤਿੰਨ ਹਫ਼ਤੇ ਬੀਤਣ ਦੇ ਬਾਵਜੂਦ ਦਲਿਤ ਵਰਗ ਨਾਲ ਸਬੰਧਤ ਦੋ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ ਅਜੇ ਤੱਕ ਠੰਢਾ ਨਹੀਂ ਪਿਆ। ਐੱਸਸੀ ਜਥੇਬੰਦੀਆਂ ਅਤੇ ਭਾਕਿਯੂ ਏਕਤਾ ਉਗਰਾਹਾਂ ਆਪੋ ਆਪਣੀ ਮੰਗ ’ਤੇ ਬਜ਼ਿੱਦ ਹਨ ਜਦੋਂ ਕਿ ਪੁਲੀਸ ਦੋਵੇਂ ਧਿਰਾਂ ਖ਼ਿਲਾਫ਼ ਦਰਜ ਕੇਸਾਂ ਵਿੱਚ ਲੋੜੀਂਦੇ ਵਿਅਕਤੀਆਂ ਖ਼ਿਲਾਫ਼ ਸਖਤੀ ਵਰਤਣ ਦੇ ਰੌਂਅ ਵਿੱਚ ਨਹੀਂ ਹੈ। ਅਜਿਹੇ ਹਾਲਾਤ ’ਚ ਮਾਮਲਾ ਆਉਣ ਵਾਲੇ ਦਿਨਾਂ ’ਚ ਹੋਰ ਭਖਣ ਦੇ ਆਸਾਰ ਜਾਪ ਰਹੇ ਹਨ।
ਭਾਵੇਂ ਅੱਜ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਵੱਡਾ ਇਕੱਠ ਕਰਕੇ ਕੇਸ ’ਚ ਲੋੜੀਂਦੇ ਆਗੂ ਮਨਜੀਤ ਸਿੰਘ ਘਰਾਚੋਂ ਨੂੰ ਐੱਸਐੱਸਪੀ ਕੋਲ ਪੇਸ਼ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਉਸਤੋਂ ਪਹਿਲਾਂ ਹੀ ਚੰਡੀਗੜ੍ਹ ਤੋਂ ਪੁੱਜੇ ਏਡੀਜੀਪੀ ਜਸਕਰਨ ਸਿੰਘ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਲੰਮੀ ਮੀਟਿੰਗ ਤੋਂ ਬਾਅਦ ਮਨਜੀਤ ਸਿੰਘ ਨੂੰ ਪੇਸ਼ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਦੋ ਘੰਟੇ ਚੱਲੀ ਮੀਟਿੰਗ ’ਚ ਉਨ੍ਹਾਂ ਮੰਗ ਕੀਤੀ ਹੈ ਕਿ ਕੇਸ ’ਚੋਂ ਐੱਸਸੀਐੱਸਟੀ ਐਕਟ ਰੱਦ ਕੀਤਾ ਜਾਵੇ, ਜਗਤਾਰ ਸਿੰਘ ਲੱਡੀ ਨੂੰ ਕੇਸ ’ਚੋਂ ਬਾਹਰ ਕੀਤਾ ਜਾਵੇ ਅਤੇ ਥਾਣਾ ਸਦਰ ਦੇ ਐੱਸਐੱਚਓ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸੰਗਰੂਰ ਪ੍ਰਸ਼ਾਸਨ ਵਲੋਂ 7 ਜੁਲਾਈ ਤੱਕ ਦਾ ਸਮਾਂ ਮੰਗਿਆ ਹੈ। ਇਸ ਭਰੋਸੇ ਮਗਰੋਂ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
ਉਧਰ ਵੱਖ-ਵੱਖ ਐੱਸਸੀ ਜਥੇਬੰਦੀਆਂ ਵੱਲੋਂ ਦਲਿਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬਣੀ ‘ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ ’ ਵਲੋਂ ਸੰਗਰੂਰ ਪੁਲੀਸ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਪਹਿਲੀ ਜੁਲਾਈ ਨੂੰ ਸੂਬਾ ਪੱਧਰੀ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਆਗੂਆਂ ਦਰਸ਼ਨ ਸਿੰਘ ਕਾਂਗੜਾ, ਵਿੱਕੀ ਪਰੋਚਾ, ਚਮਕੌਰ ਸਿੰਘ ਵੀਰ, ਸ਼ਕਤੀਜੀਤ ਸਿੰਘ ਤੇ ਡਾ. ਮੱਖਣ ਸਿੰਘ ਆਦਿ ਨੇ ਕਿਹਾ ਕਿ 26 ਜੂਨ ਤੱਕ ਸੰਗਰੂਰ ਪੁਲੀਸ ਨੂੰ ਅਲਟੀਮੇਟਮ ਦਿੱਤਾ ਸੀ ਕਿ ਕੇਸ ’ਚ ਜੁਰਮ ਦਾ ਵਾਧਾ ਕਰਕੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਪਰ ਪੁਲੀਸ ਕਿਸਾਨ ਜਥੇਬੰਦੀ ਦੇ ਦਬਾਅ ਹੇਠ ਦਲਿਤ ਨੌਜਵਾਨਾਂ ਦੀਆਂ ਲੱਤਾਂ-ਬਾਹਾਂ ਤੋੜਨ ਵਾਲਿਆਂ ਨੂੰ ਲੋੜੀਂਦੀ ਕਾਰਵਾਈ ਤੋਂ ਪਾਸਾ ਵੱਟ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਗਰੂਰ ਪੁਲੀਸ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਪਹਿਲੀ ਜੁਲਾਈ ਨੂੰ ਸਵੇਰੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਐੱਸਸੀ/ਬੀਸੀ ਜਥੇਬੰਦੀਆਂ ਤੇ ਹਮਖਿਲਾਫ਼ੀ ਲੋਕਾਂ ਨੂੰ ਧਰਨੇ ’ਚ ਪੁੱਜਣ ਦਾ ਸੱਦਾ ਦਿੱਤਾ ਹੈ।

Advertisement

Advertisement
Advertisement