For the best experience, open
https://m.punjabitribuneonline.com
on your mobile browser.
Advertisement

ਅਤਰਗੜ੍ਹ ਸੁਸਾਇਟੀ ਦੀ ਚੋਣ ਵਿੱਚ ਧੱਕੇਸ਼ਾਹੀ ਦਾ ਮਾਮਲਾ ਭਖਿਆ

07:59 AM Sep 07, 2024 IST
ਅਤਰਗੜ੍ਹ ਸੁਸਾਇਟੀ ਦੀ ਚੋਣ ਵਿੱਚ ਧੱਕੇਸ਼ਾਹੀ ਦਾ ਮਾਮਲਾ ਭਖਿਆ
Advertisement

ਪਰਸ਼ੋਤਮ ਬੱਲੀ
ਬਰਨਾਲਾ, 6 ਸਤੰਬਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਬਰਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਇੱਥੇ ਤਰਕਸ਼ੀਲ ਭਵਨ ਵਿਚ ਹੋਈ। ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮੂਹ ਪਿੰਡ ਇਕਾਈਆਂ ਨੇ ਸਰਬਸੰਮਤੀ ਨਾਲ ਪਿੰਡ ਅਤਰਗੜ੍ਹ ਦੀ ਸੁਸਾਇਟੀ ਚੋਣ ਵਿੱਚ ਹੋਈ ਧੱਕੇਸ਼ਾਹੀ ਖ਼ਿਲਾਫ਼ ਖੜਨ ਦਾ ਫੈਸਲਾ ਕੀਤਾ। ਜ਼ਿਲ੍ਹਾ ਜਨਰਲ ਸਕੱਤਰ ਸਿਕੰਦਰ ਸਿੰਘ ਭੂਰੇ ਨੇ ਕਿਹਾ ਕਿ ਇਸ ਧੱਕਸ਼ਾਹੀ ਖ਼ਿਲਾਫ਼ ਪਿੰਡ ਵਾਸੀ ਪਿਛਲੇ ਕਰੀਬ 4 ਮਹੀਨੇ ਤੋਂ ਲੜਦੇ ਆ ਰਹੇ ਹਨ। ਡੀ.ਆਰ. ਸਹਿਕਾਰੀ ਸਭਾਵਾਂ ਦਫ਼ਤਰ ਵੀ ਮਾਮਲਾ ਪੁੱਜਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਗਵਾਹਾਂ ਵੱਲੋਂ ਪਿੰਡ ਵਾਸੀਆਂ ਦੇ ਪੱਖ ਵਿੱਚ ਬਿਆਨ ਦਿੱਤੇ ਜਾਣ ਦੇ ਬਾਵਜੂਦ ਸੱਤਾਧਾਰੀ ਆਗੂਆਂ ਦੇ ਕਥਿਤ ਦਬਾਅ ਹੇਠ ਫੈਸਲਾ ਉਲਟ ਕੀਤਾ ਗਿਆ। ਦੱਸਣਯੋਗ ਹੈ ਕਿ ਫ਼ੈਸਲਾ ਆਉਣ ਤੋਂ ਪਹਿਲਾਂ ਡੀ.ਆਰ. ਦਫ਼ਤਰ ਅੱਗੇ ਦੋ ਦਿਨਾ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਡੀ.ਆਰ. ਨੇ ਇਨਸਾਫ਼ ਦੇ ਦਿੱਤੇ ਭਰੋਸੇ ਦੇ ਬਾਵਜੂਦ ਸਿਆਸੀ ਦਬਾਅ ਕਾਰਨ ਫੈਸਲਾ ਬਦਲ ਦਿੱਤਾ ਗਿਆ। ਇਸ ਦੇ ਖ਼ਿਲਾਫ਼ ਜੱਥੇਬੰਦੀ ਨੇ ਵਫ਼ਦ ਪਹਿਲਾਂ ਵਫ਼ਦੀ ਰੂਪ ਵਿੱਚ ਡੀ.ਸੀ. ਬਰਨਾਲਾ ਨੂੰ ਮਿਲਣ ਦਾ ਫ਼ੈਸਲਾ ਲਿਆ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ, ਜ਼ਿਲ੍ਹਾ ਖਜਾਨਚੀ ਮਲਕੀਤ ਸਿੰਘ ਈਨਾ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਸਿੰਘ ਚੀਮਾ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ, ਬਲਾਕ ਆਗੂ ਮੇਲਾ ਸਿੰਘ ਖੁੱਡੀ ਕਲਾਂ, ਰਣਜੀਤ ਭੂਰੇ, ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement