ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ ਚੋਣਾਂ ’ਚ ਦਮਦਮੀ ਟਕਸਾਲ ਵੱਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਮਾਮਲਾ ਭਖਿਆ

07:27 AM Nov 22, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਨਵੰਬਰ
ਦਮਦਮੀ ਟਕਸਾਲ ਵੱਲੋਂ ਮਹਾਰਾਸ਼ਟਰ ’ਚ ਚੋਣਾਂ ਦੌਰਾਨ ਭਾਜਪਾ ਨੂੰ ਸਮਰਥਨ ਦੇਣ ਦਾ ਮੁੱਦਾ ਭਖ ਗਿਆ ਹੈ। ਇਸ ਮਾਮਲੇ ’ਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫ਼ੈਸਲਾ ਠੀਕ ਨਹੀਂ ਹੈ ਅਤੇ ‘ਬਿਨਾਂ ਸ਼ਰਤ ਸਮਰਥਨ ਨਹੀਂ ਸੀ ਦਿੱਤਾ ਜਾਣਾ ਚਾਹੀਦਾ।’’ ਉਨ੍ਹਾਂ ਆਖਿਆ ਕਿ ਸਿੱਖ ਮਾਮਲਿਆਂ ’ਚ ਸਰਕਾਰਾਂ ਲਗਾਤਾਰ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ। ਐਲਾਨ ਦੇ ਬਾਵਜੂਦ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਕੀਤੀ ਗਈ। ਹੁਣ ਚੰਡੀਗੜ੍ਹ ਦੇ ਮਾਮਲੇ ’ਚ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਾਜਪਾ ਨੂੰ ਬਿਨਾਂ ਸ਼ਰਤ ਹੀ ਸਮਰਥਨ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਦਮਦਮੀ ਟਕਸਾਲ ਨਾਲ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ‘‘ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਮਹਾਰਾਸ਼ਟਰ ਚੋਣਾਂ ’ਚ ਭਾਜਪਾ ਦੀ ਕੀਤੀ ਗਈ ਇੱਕਪਾਸੜ ਹਮਾਇਤ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹੈ।’’
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਹੁਣ ਤੱਕ ਸਿੱਖਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ। ਤਖ਼ਤ ਹਜ਼ੂਰ ਸਾਹਿਬ ਬੋਰਡ ’ਚ ਸਰਕਾਰੀ ਮੈਂਬਰਾਂ ਦੀ ਗਿਣਤੀ ਵਧਾ ਕੇ ਸਿੱਖਾਂ ਦਾ ਹੱਕ ਮਹਾਰਾਸ਼ਟਰ ਸਰਕਾਰ ਨੇ ਹੀ ਖੋਹਿਆ ਹੈ। ਇਸ ਤਰ੍ਹਾਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਗੋਪਾਲਾ ਤੇ ਹੋਰ ਜਥੇਬੰਦੀਆਂ ਨੇ ਵੀ ਦਮਦਮੀ ਟਕਸਾਲ ਦੇ ਮੁਖੀ ਦੇ ਫ਼ੈਸਲੇ ਦਾ ਵਿਰੋਧ ਕੀਤਾ।

Advertisement

Advertisement