ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਰਵਿਦਾਸ ਦੀ ਤਸਵੀਰ ਦੀ ਬੇਅਦਬੀ ਦਾ ਮਾਮਲਾ ਭਖਿਆ

07:50 AM Jul 23, 2023 IST

ਪੱਤਰ ਪ੍ਰੇਰਕ
ਜਲੰਧਰ, 22 ਜੁਲਾਈ
ਪਿੰਡ ਚੂਹੜਵਾਲੀ ਵਿੱਚ ਮੰਨਤ ਕੰਸਲਟੈਂਟ ਜਲੰਧਰ ਦੇ ਬੋਰਡ ਦੇ ਪਿਛਲੇ ਪਾਸੇ ਗੁਰੂ ਰਵਿਦਾਸ ਦੀ ਉਲਟੀ ਤਸਵੀਰ ਵਾਲਾ ਫਲੈਕਸ ਲਾਏ ਜਾਣ ਦਾ ਮਾਮਲਾ ਭਖ ਗਿਆ ਹੈ। ਇਸ ਦੌਰਾਨ ਰੋਹ ’ਚ ਆਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਧਰਨਾ ਲਾ ਕੇ ਗੁਰੂ ਰਵਿਦਾਸ ਦੀ ਤਸਵੀਰ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲੀਸ ਨੇ ਲੋਕਾਂ ਨੂੰ ਸ਼ਾਂਤ ਕਰਵਾਇਆ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਆਦਮਪੁਰ ਪੁਲੀਸ ਨੇ ਇਸ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement